ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਭਾਜਪਾ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਾਇਆ ਕਿ ਉਸ ਨੇ ਆਬਕਾਰੀ ਘਪਲੇ ਮਾਮਲੇ ਵਿਚ ਦੋਸ਼ੀ ਵਿਅਕਤੀ ਤੋਂ 60 ਕਰੋੜ ਰੁਪਏ ਲਏ ਪਰ ਈਡੀ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਖ਼ੁਦ ਉਨ੍ਹਾਂ ਨੂੰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ 'ਆਪ' ਨੇਤਾਵਾਂ ਨੂੰ ਬਿਨਾਂ ਕਿਸੇ ਸਬੂਤ ਦੇ ਆਬਕਾਰੀ ਘਪਲੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ। ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਈਡੀ ਨੇ ਆਬਕਾਰੀ ਘਪਲਾ ਮਾਮਲੇ 'ਚ ਆਪਣੇ ਦੋਸ਼ ਪੱਤਰ 'ਚ ਜਿਸ ਸਰਤ ਰੈੱਡੀ ਨੂੰ ਮੁੱਖ ਦੋਸ਼ੀ ਬਣਾਇਆ ਸੀ, ਉਸ ਨੇ ਚੋਣ ਬਾਂਡ ਜ਼ਰੀਏ 60 ਕਰੋੜ ਰੁਪਏ ਦਿੱਤੇ ਪਰ ਏਜੰਸੀ ਨੇ ਇਸ ਮਾਮਲੇ ਵਿਚ ਕਿਸੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ- ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ 'ਤੇ ਆਦੇਸ਼ ਰੱਖਿਆ ਸੁਰੱਖਿਅਤ
ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਆਬਕਾਰੀ ਘਪਲੇ ਮਾਮਲੇ ਵਿਚ ਗ੍ਰਿਫ਼ਤਾਰੀ ਮਗਰੋਂ ਰੈੱਡੀ ਨੇ 15 ਨਵੰਬਰ 2022 ਨੂੰ ਭਾਜਪਾ ਨੂੰ ਚੰਦੇ ਦੇ ਰੂਪ ਵਿਚ 5 ਕਰੋੜ ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ 6 ਮਹੀਨੇ ਜੇਲ੍ਹ ਵਿਚ ਰਹਿਣ ਮਗਰੋਂ ਰੈੱਡੀ ਨੂੰ 8 ਮਈ 2023 ਨੂੰ ਜ਼ਮਾਨਤ ਮਿਲ ਗਈ ਅਤੇ ਅਗਲੇ ਕੁਝ ਦਿਨਾਂ ਵਿਚ ਉਸ ਨੇ ਚੋਣ ਬਾਂਡ ਜ਼ਰੀਏ ਭਾਜਪਾ ਨੂੰ 50 ਕਰੋੜ ਰੁਪਏ ਦਿੱਤੇ। ਸੰਜੇ ਸਿੰਘ ਨੇ ਇਹ ਦਾਅਵਾ ਕੀਤਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਰੈੱਡੀ ਨੇ 2022 ਵਿਚ ਭਾਜਪਾ ਨੂੰ 5 ਕਰੋੜ ਰੁਪਏ ਦਾ ਚੰਦਾ ਦਿੱਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ 21 ਮਾਰਚ ਨੂੰ ਚੋਣ ਬਾਂਡ ਦਾ ਵੇਰਵਾ ਜਨਤਕ ਹੋਣ ਅਤੇ ਖ਼ੁਲਾਸਾ ਹੋਣ ਦੇ ਤੁਰੰਤ ਬਾਅਦ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ 'ਤੇ ਛਾਪਾ ਮਾਰਿਆ।
ਇਹ ਵੀ ਪੜ੍ਹੋ- ਬੇਰਹਿਮ ਬਣੀ ਮਾਂ, ਆਸ਼ਿਕ ਨਾਲ ਮਿਲ ਕੇ 5 ਸਾਲ ਦੀ ਧੀ ਦਾ ਕੁੱਟ-ਕੁੱਟ ਕੇ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਅਜਿਹੀ 'ਬੇਲ' ਹੈ ਜੋ ਸਹਾਰਾ ਦੇਣ ਵਾਲਿਆਂ ਨੂੰ ਹੀ ਸੁਕਾ ਦਿੰਦੀ ਹੈ : PM ਮੋਦੀ
NEXT STORY