ਨਵੀਂ ਦਿੱਲੀ, (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਜੇਲ੍ਹ ਵਿਚੋਂ ਦੇਸ਼ ਵਾਸੀਆਂ ਨੂੰ ਸੰਬੋਧਤ ਕਰਦੀ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿੰਘ ਨੂੰ ਦਿੱਲੀ ਵਿਚ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ 5 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਹੈ। ਭਾਜਪਾ ਅਤੇ ਉਸਦੀ ਅਗਵਾਈ ਵਾਲੀ ਸਰਕਾਰ ਦੇ ਆਲੋਚਕ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿਚ ਹਰ ਲੰਘਦੇ ਦਿਨ ਦੇ ਨਾਲ ‘ਤਾਨਾਸ਼ਾਹੀ ਸੱਤਾ ਨਾਲ ਲੜਨ ਦਾ ਉਨ੍ਹਾਂ ਦਾ ਦ੍ਰਿੜ ਸੰਕਲਪ ਅਤੇ ਤਾਕਤ’ ਵਧ ਰਹੀ ਹੈ। ਰਾਜ ਸਭਾ ਮੈਂਬਰ ਸਿੰਘ ਨੇ ਪੱਤਰ ’ਚ ਕਿਹਾ ਕਿ ਸੰਘਰਸ਼ ਦੀ ਕੁੱਖ ’ਚੋਂ ਪੈਦਾ ਹੋਈ ਆਮ ਆਦਮੀ ਪਾਰਟੀ ਨੇ ਭਾਰਤੀ ਸਿਆਸਤ ’ਚ ਉਮੀਦ ਅਤੇ ਭਰੋਸਾ ਪੈਦਾ ਕੀਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਿਰਫ਼ 10 ਸਾਲਾਂ ਵਿਚ ‘ਆਪ’ ਇਕ ਰਾਸ਼ਟਰੀ ਪਾਰਟੀ ਬਣ ਗਈ। ਅਸੀਂ ਦਿੱਲੀ ’ਚ 3 ਵਾਰ ਸਰਕਾਰ ਬਣਾਈ ਅਤੇ ਪੰਜਾਬ ਵਿਚ ਭਾਰੀ ਬਹੁਮਤ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਭਰ ’ਚ ਕਈ ਸਰਕਾਰਾਂ ਬਣੀਆਂ ਪਰ ਕੇਜਰੀਵਾਲ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ’ਚ ਕੀਤੇ ਗਏ ਸ਼ਲਾਘਾਯੋਗ ਕੰਮ ਦੇਸ਼ ਅਤੇ ਦੁਨੀਆ ’ਚ ਮਿਸਾਲ ਬਣੇ। ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਾਤੀਵਾਦ ਨਹੀਂ ਫੈਲਾਉਂਦੀ ਅਤੇ ਧਰਮ ਦੇ ਨਾਂ ’ਤੇ ਸਮਾਜ ਨੂੰ ਨਹੀਂ ਵੰਡਦੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਕਾਰਨ ਉਨ੍ਹਾਂ ਦੀ ਪਾਰਟੀ ‘ਆਪ’ ਨਿਸ਼ਾਨਾ ਬਣੀ। ਭਾਜਪਾ ਨੇ ਜਬਰ ਦਾ ਰਾਹ ਅਪਣਾਇਆ ਹੈ।
ਨਵੀਂ ਦਿੱਲੀ-ਦਰਭੰਗਾ ਐਕਸਪ੍ਰੈੱਸ ’ਚ ਲੱਗੀ ਭਿਆਨਕ ਅੱਗ, 8 ਲੋਕ ਝੁਲਸੇ
NEXT STORY