ਟਾਂਡਾ ਉੜਮੁੜ (ਪਰਮਜੀਤ ਮੋਮੀ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂਆਂ ਅਤੇ ਸੰਤ ਮਨਦੀਪ ਦਾਸ ਸਮੇਤ ਮੁਲਾਕਾਤ ਕਰਨ ਸਮੇਂ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 2027 ਵਿੱਚ ਆ ਰਹੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਗੁਰਪੁਰਬ ਅਤੇ 1 ਫਰਵਰੀ 2026 ਨੂੰ ਮਨਾਏ ਜਾ ਰਹੇ 649ਵੇਂ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਦੋਨਾਂ ਹੀ ਪ੍ਰਕਾਸ਼ ਉਤਸਵ ਵਾਸਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸ੍ਰੀ ਗੋਵਰਧਨਪੁਰ ਕਾਸ਼ੀ ਯੂਪੀ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ।
ਇਹ ਵੀ ਪੜ੍ਹੋ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਮੌਤ, 10 ਦਸੰਬਰ ਨੂੰ ਆਉਣਾ ਸੀ ਪੰਜਾਬ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਮਨ ਵਿੱਚ ਵਸਾ ਕੇ ਆਪਣਾ ਇਹ ਜਨਮ ਸਫ਼ਲਾ ਕਰਨਾ ਚਾਹੀਦਾ ਹੈ। ਇਸ ਮੌਕੇ ਉਨਾਂ ਨੇ ਹੋਰ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਲ 2026 ਤੇ 27 ਵਿੱਚ ਪ੍ਰਕਾਸ਼ ਮਨਾਉਣ ਵਾਸਤੇ ਹਰ ਤਰੀਕੇ ਨਾਲ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਫਰਵਰੀ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਪੁਰਬ ਅਤੇ ਸਮੁੱਚੀ ਸੰਗਤ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸ਼ੀਰਵਾਦ ਦਿੰਦੇ ਹੋਏ ਸਨਮਾਨਤ ਵੀ ਕੀਤਾ।
ਇਹ ਵੀ ਪੜ੍ਹੋ: Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
ਸਿਰਸਾ 'ਚ ਨਸ਼ਾ ਖਾਤਮੇ, ਵਾਤਾਵਰਣ ਸੁਰੱਖਿਆ ਤੇ ਸਮਾਜ 'ਚ ਮੀਡੀਆ ਦੀ ਭੂਮਿਕਾ ਬਾਰੇ "ਵਾਰਤਾ" ਦਾ ਆਯੋਜਨ
NEXT STORY