ਸੋਨੀਪਤ- ਭਾਰਤੀ ਕਿਸਾਨ ਸੰਘ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਟਿਕੈਤ ਨੇ ਕਿਹਾ,‘‘ਇਸ ਕਮੇਟੀ ’ਚ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਗੁਰਨਾਮ ਸਿੰਘ ਚਢੂਨੀ, ਯੁੱਧਵੀਰ ਸਿੰਘ ਅਤੇ ਅਸ਼ੋਕ ਧਵਲੇ ਸ਼ਾਮਲ ਹੋਣਗੇ।’’ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਿਕੈਤ ਨੇ ਕਿਹਾ,‘‘ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਨਾਲ ਗੱਲ ਕਰਨ ਲਈ ਇਕ 5 ਮੈਂਬਰੀ ਕਮੇਟੀ ਬਣਾਈ ਹੈ। ਇਹ ਸਰਕਾਰ ਨਾਲ ਗੱਲ ਕਰਨ ਲਈ ਅਧਿਕਾਰਤ ਬਾਡੀ ਹੋਵੇਗੀ। ਕਮੇਟੀ ਵਿਚ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਗੁਰਨਾਮ ਸਿੰਘ ਚਢੂਨੀ, ਯੁੱਧਵੀਰ ਸਿੰਘ ਅਤੇ ਅਸ਼ੋਕ ਧਾਵਲੇ ਹੋਣਗੇ। ਮੋਰਚੇ ਦੀ ਅਗਲੀ ਬੈਠਕ 7 ਦਸੰਬਰ ਨੂੰ ਹੋਵੇਗੀ।’’ ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕਿਸਾਨਾਂ ਵਿਚਾਲੇ ਸ਼ੁੱਕਰਵਾਰ ਨੂੰ ਹੋਈ ਗੱਲਬਾਤ ਬੇਨਤੀਜਾ ਰਹੀ।
ਇਹ ਵੀ ਪੜ੍ਹੋ : ਓਮੀਕਰੋਨ ਖ਼ਤਰੇ ਦਰਮਿਆਨ ਦੱਖਣੀ ਅਫ਼ਰੀਕਾ ਤੋਂ ਕਰਨਾਟਕ ਆਏ 10 ਨਾਗਰਿਕ ਲਾਪਤਾ, ਫ਼ੋਨ ਕੀਤੇ ਬੰਦ
ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪਿਛਲੇ ਸਾਲ 26 ਨਵੰਬਰ ਨੂੰ ਅੰਦੋਲਨ ਕੀਤਾ ਸੀ ਅਤੇ ਇਸ ਸਾਲ 26 ਜਨਵਰੀ ਨੂੰ ਉਨ੍ਹਾਂ ਦੇ ਦਿੱਲੀ ਮਾਰਚ ਅੰਦੋਲਨ ਦੌਰਾਨ ਵੱਡੇ ਪੈਮਾਨੇ ’ਤੇ ਰਾਜਧਾਨੀ ’ਚ ਹਿੰਸਾ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਗੁਰਪੁਰਬ ਮੌਕੇ ਰਾਸ਼ਟਰ ਦੇ ਨਾਮ ਸੰਬੋਧਨ ’ਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ 29 ਨਵੰਬਰ ਨੂੰ ਲੋਕ ਸਭਾ ਅਤੇ ਰਾਜ ਸਭਾ ’ਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸ ਕਰਵਾ ਲਿਆ ਗਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ: ਜਾਣੋ ਸੰਘਰਸ਼ ਤੋਂ ਜਿੱਤ ਤੱਕ ਕੰਡਿਆਂ ਭਰੇ ਸਫਰ ਦੀ ਦਾਸਤਾਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦੇਸ਼ ’ਚ ਕੋਰੋਨਾ ਦੇ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਕ ਲੱਖ ਤੋਂ ਘੱਟ
NEXT STORY