ਨੈਸ਼ਨਲ ਡੈਸਕ- ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸੂਰਤਗੜ੍ਹ ਅਧੀਨ ਪੈਂਦੇ ਮੋਕਲਸਰ ਗ੍ਰਾਮ ਪੰਚਾਇਤ ਦੇ ਸਰਪੰਚ ਗਣੇਸ਼ਰਾਮ ਗੋਦਾਰਾ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਡਾਇਰੈਕਟਰ ਡਾ. ਰਵੀ ਪ੍ਰਕਾਸ਼ ਮੇਹਰੜਾ ਨੇ ਦੱਸਿਆ ਕਿ ਏ.ਸੀ.ਬੀ. ਚੌਕੀ ਹਨੂੰਮਾਨਗੜ੍ਹ ਨੂੰ ਸ਼ਿਕਾਇਤਕਰਤਾ ਨੇ ਦੱਸਿਆ ਕਿ ਸਰਪੰਚ ਗਣੇਸ਼ਰਾਮ ਨੇ ਉਸ ਦੇ ਪਿਤਾ ਦੇ ਨਾਂ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਕਮ ਮਨਜ਼ੂਰ ਕਰਨ ਬਦਲੇ 12 ਹਜ਼ਾਰ ਰੁਪਏ ਰਿਸ਼ਵਤ ਮੰਗੀ ਹੈ।
ਇਹ ਵੀ ਪੜ੍ਹੋ- ਬਦਲ ਗਿਆ ਸਕੂਲਾਂ ਦਾ ਸਮਾਂ ! ਅੱਗ ਵਰ੍ਹਾਊ ਗਰਮੀ ਕਾਰਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਬਿਊਰੋ ਨੇ ਸਰਪੰਚ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼': ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...
NEXT STORY