ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੇ ਪਿੰਡ ਭਿਟੌਰਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਸਰਪੰਚ ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨਾ ਇੱਕ ਪਰਿਵਾਰ ਨੂੰ ਬਹੁਤ ਮਹਿੰਗਾ ਪੈ ਗਿਆ। ਦੋਸ਼ ਹੈ ਕਿ ਸਰਪੰਚ ਤੇ ਉਸ ਦੇ ਸਮਰਥਕਾਂ ਨੇ ਸ਼ਿਕਾਇਤਕਰਤਾ ਦੇ ਭਰਾ 'ਤੇ ਡੰਡਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਬਾਜ਼ਾਰ ਤੋਂ ਘਰ ਪਰਤ ਰਹੇ ਨੌਜਵਾਨ 'ਤੇ ਕੀਤਾ ਹਮਲਾ
ਜਾਣਕਾਰੀ ਅਨੁਸਾਰ ਇਹ ਵਾਰਦਾਤ ਮੰਗਲਵਾਰ ਸ਼ਾਮ ਨੂੰ ਵਾਪਰੀ, ਜਦੋਂ ਜਸਵੰਤ ਸਿੰਘ ਨਾਂ ਦਾ ਨੌਜਵਾਨ ਸ਼ਿਵਗੜ੍ਹ ਬਾਜ਼ਾਰ ਤੋਂ ਸਬਜ਼ੀ ਲੈ ਕੇ ਆਪਣੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੇ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਲੁੱਕ ਕੇ ਬੈਠੇ ਸਰਪੰਚ ਤੇ ਉਸ ਦੇ ਸਾਥੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਜਸਵੰਤ 'ਤੇ ਲਾਠੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲੇ ਕੀਤੇ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਹਾਲਤ 'ਚ ਜਸਵੰਤ ਨੂੰ ਸੁਲਤਾਨਪੁਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ, ਜਿੱਥੇ ਬੁੱਧਵਾਰ ਸਵੇਰੇ ਉਸ ਨੇ ਦਮ ਤੋੜ ਦਿੱਤਾ।
ਭ੍ਰਿਸ਼ਟਾਚਾਰ ਦੀ ਸ਼ਿਕਾਇਤ ਬਣੀ ਕਤਲ ਦਾ ਕਾਰਨ
ਮ੍ਰਿਤਕ ਦੇ ਭਰਾ ਬਲਵੰਤ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨੇ ਸਰਪੰਚ ਦੇ ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਕਾਰਨ ਉਸ ਦੇ ਭਰਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਸ ਅਨੁਸਾਰ ਮੁਲਜ਼ਮਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮੁਲਜ਼ਮਾਂ ਦੀ ਭਾਲ 'ਚ ਜੁੱਟੀ ਪੁਲਸ
ਘਟਨਾ ਤੋਂ ਬਾਅਦ ਹਰਕਤ ਵਿੱਚ ਆਈ ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਸੁਲਤਾਨਪੁਰ ਦੇ ਅਪਰ ਪੁਲਸ ਅਧਿਕਾਰੀ (ASP) ਬ੍ਰਿਜ ਨਾਰਾਇਣ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
NEXT STORY