ਨਵੀਂ ਦਿੱਲੀ— ਸਮਾਜਵਾਦੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਮਗੋਪਾਲ ਯਾਦਵ ਦਿੱਲੀ ਦੇ ਐੱਲ. ਐੱਨ. ਜੇ. ਪੀ. ਹਸਪਤਾਲ 'ਚ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੌਦੀਆ ਅਤੇ ਸਤਿੰਦਰ ਜੈਨ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਸਰਕਾਰ ਨੂੰ ਕੰਮ ਨਹੀਂ ਕਰਨ ਦੇ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਵਿਰੋਧੀ ਧਿਰ ਕੇਂਦਰ ਸਰਕਾਰ ਨੂੰ ਸਾਫ ਕਰ ਦੇਵੇਗੀ। ਕੇਜਰੀਵਾਲ ਦਿੱਲੀ ਦੀ ਜਨਤਾ ਦੇ ਹਿੱਤ ਲਈ ਧਰਨੇ 'ਤੇ ਬੈਠੇ ਹਾਂ ਪਰ ਆਈ. ਏ. ਐੱਸ. ਐਸੋਸੀਏਸ਼ਨ ਉਨ੍ਹਾਂ ਦੇ ਕੰਮ 'ਚ ਸਹਿਯੋਗ ਨਹੀਂ ਕਰ ਰਿਹਾ ਅਤੇ ਹੜਤਾਲ 'ਤੇ ਹੈ।
ਰਾਮਗੋਪਾਲ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਪੂਰੇ ਤਰੀਕੇ ਤੋਂ ਅਰਵਿੰਦ ਕੇਜਰੀਵਾਲ ਨਾਲ ਹੈ ਅਤੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਸੀ. ਐੱਮ. ਨੂੰ ਇਸ ਪੂਰੇ ਮਾਮਲੇ 'ਤੇ ਕੇਜਰੀਵਾਲ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਵਿਵਾਦ ਨੂੰ ਸੁਲਝਾਉਣਾ ਚਾਹੀਦਾ ਹੈ। ਦਿੱਲੀ 'ਚ ਐੱਲ. ਜੀ. ਆਫਿਸ 'ਚ ਧਰਨੇ 'ਤੇ ਬੈਠੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਤੋਂ ਬਾਅਦ ਹੁਣ ਮਨੀਸ਼ ਸਿਸੌਦੀਆ ਦੀ ਸਿਹਤ ਖਰਾਬ ਹੋ ਗਈ ਹੈ।
ਉਤਰਾਖੰਡ: ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਜਵਾਨ ਵਿਕਾਸ ਗੁਰੰਗ ਨੂੰ ਅੰਤਿਮ ਵਿਦਾਈ
NEXT STORY