ਪਣਜੀ— ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਗੋਆ ਦੇ ਰਾਜਪਾਲ ਵਜੋਂ ਤਿੰਨ ਨਵੰਬਰ ਨੂੰ ਸਹੁੰ ਚੁੱਕਣਗੇ। ਰਾਜ ਭਵਨ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਮਲਿਕ ਗੋਆ 'ਚ ਮ੍ਰਿਦੁਲਾ ਸਿਨਹਾ ਦਾ ਸਥਾਨ ਲੈਣਗੇ। ਸਿਨਹਾ ਰਾਜਪਾਲ ਦੇ ਰੂਪ 'ਚ ਰਸਮੀ ਤੌਰ 'ਤੇ ਸ਼ੁੱਕਰਵਾਰ ਨੂੰ ਰਿਟਾਇਰ ਹੋਵੇਗੀ। ਉਨ੍ਹਾਂ ਦਾ ਕਾਰਜਕਾਲ 31 ਅਗਸਤ ਨੂੰ ਖਤਮ ਹੋ ਰਿਹਾ ਹੈ।
ਉਹ ਗੋਆ ਦੀ ਪਹਿਲੀ ਮਹਿਲਾ ਰਾਜਪਾਲ ਹੈ। ਰਾਜਭਵਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਲਿਕ ਨੂੰ ਬੰਬਈ ਹਾਈ ਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਜੋਗ ਐਤਵਾਰ ਨੂੰ ਸ਼ਾਮ 4 ਵਜੇ ਅਹੁਦੇ ਦੀ ਸਹੁੰ ਚੁਕਾਉਣਗੇ। ਪਿਛਲੇ ਹਫ਼ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਲਿਕ ਦੇ ਟਰਾਂਸਫਰ ਦਾ ਆਦੇਸ਼ ਜਾਰੀ ਕੀਤਾ ਸੀ।
ਹਿਮਾਚਲ 'ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
NEXT STORY