ਪਣਜੀ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੂੰ ਐਤਵਾਰ ਨੂੰ ਗੋਆ ਦੇ ਰਾਜਪਾਲ ਵਜੋਂ ਸਹੁੰ ਚੁਕਾਈ ਗਈ। ਬੰਬਈ ਹਾਈ ਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਾਜੋਗ ਨੇ ਰਾਜ ਭਵਨ ਵਿਚ ਮਲਿਕ ਨੂੰ ਅਹੁਦੇ 'ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮਲਿਕ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ, ਜਿਸ ਨੂੰ ਹੁਣ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਸੋਨੀਆ ਪੁੱਤਰ ਮੋਹ ’ਚ ਕਰ ਰਹੀ ਹੈ ਕਾਂਗਰਸ ਦਾ ਸਫਾਇਆ
NEXT STORY