ਕੋਲਕਾਤਾ (ਏਜੰਸੀ) - ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੌਗਤ ਰਾਏ (78) ਨੂੰ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਵਿਚ ਇਕ ਥਾਣੇ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਮੌਜੂਦ ਪ੍ਰਦਰਸ਼ਨਕਾਰੀਆਂ ਨੇ ‘ਚੋਰ’ ਕਹਿੰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀ ਗੱਡੀ ’ਤੇ ਆਂਡੇ ਸੁੱਟੇ। ਇਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ
ਮਿਲੀ ਜਾਣਕਾਰੀ ਮੁਤਾਬਕ ਸੌਗਤ ਨਿਮਟਾ ਅਤੇ ਉੱਤਰ ਦਮਦਮ ਦੇ ਕਈ ਇਲਾਕਿਆਂ ਵਿਚ ਤ੍ਰਿਣਮੂਲ ਕੌਂਸਲਰਾਂ ’ਤੇ ਹੋਏ ਹਮਲਿਆਂ ਖ਼ਿਲਾਫ ਇਕ ਮੰਗ ਪੱਤਰ ਸੌਂਪਣ ਲਈ ਨਿਮਟਾ ਥਾਣੇ ਗਏ ਸਨ। ਦਮਦਮ ਤੋਂ ਸੰਸਦ ਮੈਂਬਰ ਸੌਗਤ ਜਦੋਂ ਉੱਥੋਂ ਨਿਕਲ ਰਹੇ ਸਨ, ਤਾਂ ਲੋਕਾਂ ਦੇ ਇਕ ਸਮੂਹ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਉਨ੍ਹਾਂ ਦੇ ਖ਼ਿਲਾਫ ਨਾਅਰੇਬਾਜ਼ੀ ਕੀਤੀ। ਥਾਣੇ ਦੇ ਬਾਹਰ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਦਖ਼ਲ ਦਿੱਤਾ। ਸੌਗਤ ਰਾਏ ਨੇ ਦਾਅਵਾ ਕੀਤਾ ਕਿ ਇਹ ਵਿਰੋਧ ਪ੍ਰਦਰਸ਼ਨ ਸਿਆਸਤ ਤੋਂ ਪ੍ਰੇਰਿਤ ਸੀ।
ਇਹ ਵੀ ਪੜ੍ਹੋ - ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਾਈ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਆਸਾਰਾਮ ਨੇ ਕੀਤਾ ਸਰੰਡਰ
NEXT STORY