ਨਵੀਂ ਦਿੱਲੀ: ਅੱਜ ਸੌਰਭ ਭਾਰਦਵਾਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨਾਲ ਮੁਲਾਕਾਤ ਕਰਨਗੇ, ਜੋ ਦਿੱਲੀ ਸ਼ਰਾਬ ਨਿਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੁਪਹਿਰ ਬਾਅਦ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ 'ਆਪ' 'ਚ ਸ਼ਾਮਲ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। 15 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ ਇੰਚਾਰਜ ਡਾ: ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਸਨ।
ਇਹ ਖ਼ਬਰ ਵੀ ਪੜ੍ਹੋ - ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ
ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਜੇਲ੍ਹ ਅੰਦਰੋ ਸਰਕਾਰ ਚਲਾਉਣ ਦੀ ਗੱਲ ਕਹੀ ਜਾ ਰਹੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਸਰਕਾਰ ਵੱਲੋਂ ਕੁਝ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਚਿੱਠੀਆਂ ਰਾਹੀਂ ਦੇਸ਼ ਦੇ ਲੋਕਾਂ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੁਨੇਹੇ ਦਿੱਤੇ ਹਨ। ਅੱਜ ਵੀ ਸੌਰਭ ਭਾਰਦਵਾਜ ਨਾਲ ਮੁਲਾਕਾਤ ਦੌਰਾਨ ਉਹ ਕੋਈ ਸੁਨੇਹਾ ਭੇਜ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DRDO ਨੇ ਤਿਆਰ ਕੀਤੀ ਦੇਸ਼ ਦੀ ਸਭ ਤੋਂ ਹਲਕੀ ਬੁਲੇਟਪਰੂਫ ਜੈਕਟ
NEXT STORY