ਸਵਾਈ ਮਾਧੋਪੁਰ: ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਚੌਥ ਕਾ ਬਰਵਾੜਾ ਸਬ ਡਵੀਜ਼ਨ ਇਲਾਕੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਸਵੇਰੇ ਈਸਰਦਾ-ਸ਼ਿਵਾੜ ਰੋਡ 'ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਪਲਟ ਗਈ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਸਵੇਰੇ ਲਗਭਗ 8:30 ਵਜੇ ਬੀਅਰ ਫੈਕਟਰੀ ਦੇ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ, ਇਹ ਬੱਸ ਸੀਤਾਰਾਮਪੁਰ ਪਿੰਡ ਤੋਂ ਕਰੀਬ 50 ਵਿਦਿਆਰਥੀਆਂ ਨੂੰ ਇੱਕ ਨਿੱਜੀ ਸਕੂਲ ਵਿੱਚ ਪੜ੍ਹਨ ਲਈ ਸ਼ਿਵਾੜ ਲੈ ਕੇ ਆ ਰਹੀ ਸੀ। ਜਦੋਂ ਬੱਸ ਫੈਕਟਰੀ ਨੇੜੇ ਪਹੁੰਚੀ ਤਾਂ ਅਚਾਨਕ ਇੱਕ ਗਾਂ ਸਾਹਮਣੇ ਆ ਗਈ। ਚਾਲਕ ਨੇ ਬਚਾਅ ਦੀ ਕੋਸ਼ਿਸ਼ ਕੀਤੀ, ਪਰ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਟੋਏ ਵਿੱਚ ਜਾ ਪਲਟੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀ ਅਤੇ ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖਮੀ ਬੱਚਿਆਂ ਨੂੰ ਸ਼ਿਵਾੜ ਦੇ ਕਮਿਊਨਿਟੀ ਹੈਲਥ ਸੈਂਟਰ (CHC) ਵਿਖੇ ਪਹੁੰਚਾਇਆ ਗਿਆ। ਮੁਢਲੇ ਇਲਾਜ ਤੋਂ ਬਾਅਦ ਲਗਭਗ 8 ਤੋਂ 10 ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ। ਹਾਲਾਂਕਿ, ਇੱਕ ਬੱਚੇ ਅਮਨ ਯਾਦਵ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਬਿਹਤਰ ਇਲਾਜ ਲਈ ਟੋਂਕ ਰੈਫਰ ਕਰ ਦਿੱਤਾ ਗਿਆ ਹੈ।
ਲੋਕਾਂ ਨੇ ਕੀਤਾ ਪ੍ਰਦਰਸ਼ਨ
ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਇਸ ਹਾਦਸੇ ਲਈ ਸੜਕ 'ਤੇ ਖੜ੍ਹੇ ਰਹਿਣ ਵਾਲੇ ਅਤੇ ਲਗਾਤਾਰ ਆਵਾਜਾਈ ਕਰਨ ਵਾਲੇ ਬਜਰੀ ਦੇ ਟਰੱਕਾਂ ਨੂੰ ਜ਼ਿੰਮੇਵਾਰ ਠਹਿਰਾਇਆ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਾਹਨਾਂ ਦੇ ਖੜ੍ਹੇ ਰਹਿਣ ਕਾਰਨ ਸੜਕ ਤੰਗ ਹੋ ਜਾਂਦੀ ਹੈ, ਜਿਸ ਨਾਲ ਦੁਰਘਟਨਾਵਾਂ ਦਾ ਖ਼ਤਰਾ ਵਧ ਜਾਂਦਾ ਹੈ।
ਗੁੱਸੇ ਵਿੱਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ ਅਤੇ ਕੁਝ ਟਰੱਕਾਂ ਦੇ ਟਾਇਰਾਂ ਦੀ ਹਵਾ ਵੀ ਕੱਢ ਦਿੱਤੀ। ਹਾਦਸੇ ਕਾਰਨ ਈਸਰਦਾ-ਸ਼ਿਵਾੜ ਮਾਰਗ 'ਤੇ ਦੋਵੇਂ ਪਾਸੇ ਆਵਾਜਾਈ ਠੱਪ ਹੋ ਗਈ ਅਤੇ ਲੰਬਾ ਜਾਮ ਲੱਗ ਗਿਆ। ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਜੁਟੇ ਰਹੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਰਾਹ ਤੋਂ ਬਜਰੀ ਵਾਲੇ ਟਰੱਕਾਂ ਦੀ ਆਵਾਜਾਈ ਤੁਰੰਤ ਰੋਕੀ ਜਾਵੇ ਅਤੇ ਰੈਗੂਲਰ ਪੁਲਸ ਗਸ਼ਤ ਦਾ ਪ੍ਰਬੰਧ ਕੀਤਾ ਜਾਵੇ।
ਜੰਮੂ ਦੇ ਗੁਰੂਘਰ 'ਚ ਹੋਈ ਬੇਅਦਬੀ ! ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
NEXT STORY