ਵੈੱਬ ਡੈਸਕ- ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਵਲੋਂ ਸਰਕਲ ਬੇਸਡ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਰਕਲ ਬੇਸਡ ਅਫ਼ਸਰ ਦੇ 2050 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 18 ਫਰਵਰੀ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਸਟ੍ਰੀਮ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ। ਮੈਡੀਕਲ ਇੰਜੀਨੀਅਰਿੰਗ/ਇੰਜੀਨੀਅਰਿੰਗ/ਸੀਏ ਕਰ ਚੁੱਕੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਲੋਕਲ ਭਾਸ਼ਾ ਦੀ ਜਾਣਕਾਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। ਐੱਸਸੀ, ਐੱਸਟੀ ਨੂੰ 5 ਸਾਲ ਦੀ ਛੋਟ, ਓਬੀਸੀ ਨੂੰ 3 ਸਾਲ ਦੀ ਛੋ, ਜਨਰਲ (ਪੀਡਬਲਿਊਡੀ) ਨੂੰ 10 ਸਾਲ ਦੀ ਉਮਰ ਛੋਟ ਦਿੱਤੀ ਜਾਵੇਗੀ। ਉਮੀਦਵਾਰ ਦਾ ਜਨਮ 1 ਜਨਵਰੀ 1996 ਤੋਂ 31 ਦਸੰਬਰ 2004 ਵਿਚਾਲੇ ਹੋਣਾ ਚਾਹੀਦਾ ਹੈ।
ਤਨਖਾਹ
48,480-85,920 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
NEXT STORY