ਵਿਜੇਪੁਰਾ (ਕਰਨਾਟਕ) : ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਦੇ ਚਡਚਨ ਕਸਬੇ ਵਿੱਚ ਮੰਗਲਵਾਰ ਸ਼ਾਮ ਨੂੰ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸ਼ਾਖਾ ਵਿੱਚ ਡਕੈਤੀ ਦੀ ਵੱਡੀ ਘਟਨਾ ਵਾਪਰਨ ਨਾਲ ਸਨਸਨੀ ਫੈਲ ਗਈ। ਫੌਜੀ ਵਰਦੀਆਂ ਵਿੱਚ ਸਜੇ ਪੰਜ ਤੋਂ ਵੱਧ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਵਿੱਚ ਧਾਵਾ ਬੋਲਦੇ ਹੋਏ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਕਰੋੜਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਭੱਜ ਗਏ। ਘਟਨਾ ਤੋਂ ਬਾਅਦ ਬੈਂਕ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ।
ਇਹ ਵੀ ਪੜ੍ਹੋ : PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ
ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਸ਼ਾਮ 6:30 ਵਜੇ ਦੇ ਕਰੀਬ ਵਾਪਰੀ ਹੈ। ਚੋਰਾਂ ਨੇ ਵਿਜੇਪੁਰਾ ਜ਼ਿਲ੍ਹੇ ਵਿੱਚ ਚਡਚਨ ਸ਼ਾਖਾ ਨੂੰ ਨਿਸ਼ਾਨਾ ਬਣਾਇਆ। ਉਹ ਵੱਡੀ ਮਾਤਰਾ ਵਿੱਚ ਨਕਦੀ ਅਤੇ ਸੋਨਾ ਲੁੱਟ ਕੇ ਲੈ ਗਏ, ਜਿਸਦੀ ਕੀਮਤ ਲਗਭਗ ₹21 ਕਰੋੜ ਦੱਸੀ ਜਾ ਰਹੀ ਹੈ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਤਿੰਨ ਨਕਾਬਪੋਸ਼ ਵਿਅਕਤੀ ਬੈਂਕ ਵਿੱਚ ਖਾਤਾ ਖੋਲ੍ਹਣ ਦਾ ਕਹਿ ਕੇ ਦਾਖਲ ਹੋ ਗਏ, ਜਿਸ ਤੋਂ ਬਾਅਦ ਉਹਨਾਂ ਨੇ ਬੈਂਕ ਮੈਨੇਜਰ, ਕੈਸ਼ੀਅਰ, ਸਾਰੇ ਕਰਮਚਾਰੀਆਂ ਨੂੰ ਬੰਦੂਕਾਂ ਦਿਖਾ ਕੇ ਬੰਧਕ ਬਣਾ ਲਿਆ। ਲੁਟੇਰਿਆਂ ਨੇ ਪੂਰੇ ਬੈਂਕ ਸਟਾਫ ਦੇ ਹੱਥ-ਪੈਰ ਬੰਨ੍ਹ ਦਿੱਤੇ, ਜਿਸ ਤੋਂ ਬਾਅਦ ਉਹ ਬੈਂਕ ਵਿਚੋਂ 1 ਕਰੋੜ ਰੁਪਏ ਦੀ ਨਕਦੀ ਅਤੇ 20 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: 3 ਹਫ਼ਤਿਆਂ ਬਾਅਦ ਮੁੜ ਸ਼ੁਰੂ ਹੋਈ ਯਾਤਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ
NEXT STORY