ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (SBI) 'ਚ ਨੌਕਰੀ ਦਾ ਸੁਨਹਿਰੀ ਮੌਕਾ ਹੈ। SBI ਨੇ 13000 ਤੋਂ ਵੱਧ ਅਹੁਦਿਆਂ 'ਤੇ ਅਰਜ਼ੀਆਂ ਦੀ ਮੰਗ ਕੀਤੀ ਹੈ। SBI ਵਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਜੂਨੀਅਰ ਐਸੋਸੀਏਟ ਕਲਰਕ ਭਰਤੀ ਦੀਆਂ ਆਨਲਾਈਨ ਅਰਜ਼ੀਆਂ ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀਆਂ ਹਨ। SBI ਜੂਨੀਅਰ ਐਸੋਸੀਏਟ ਕਲਰਕ ਭਰਤੀ ਜ਼ਰੀਏ ਕੁੱਲ 13,735 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਅਪਲਾਈ ਕਰਨ ਦੀ ਪ੍ਰਕਿਰਿਆ 7 ਜਨਵਰੀ 2025 ਤੱਕ ਚਲੇਗੀ। ਇੱਛੁਕ ਅਤੇ ਯੋਗ ਉਮੀਦਵਾਰ ਸਟੇਟ ਬੈਂਕ ਆਫ਼ ਇੰਡੀਆ ਦੀ ਅਧਿਕਾਰਤ ਵੈੱਬਸਾਈਟ ਦੇ ਜ਼ਰੀਏ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਜੇਕਰ ਉਮਰ ਹੱਦ ਦੀ ਗੱਲ ਕਰੀਏ ਤਾਂ ਯੋਗ ਬਿਨੈਕਾਰਾਂ ਦੀ ਉਮਰ 1 ਅਪ੍ਰੈਲ, 2024 ਨੂੰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਬੈਂਕ ਭਰਤੀ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਸਟ੍ਰੀਮ ਵਿਚ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਥਾਨਕ ਭਾਸ਼ਾ ਦਾ ਗਿਆਨ ਹੋਣਾ ਚਾਹੀਦਾ ਹੈ।
ਅਰਜ਼ੀ ਫੀਸ
ਜਨਰਲ/OBC/EWS: 750/-
SC/ST/PH: 0/-
ਪ੍ਰੀਖਿਆ ਫ਼ੀਸ ਦਾ ਭੁਗਤਾਨ ਸਿਰਫ਼ ਆਲਾਈਨ ਫ਼ੀਸ ਮੋਡ ਡੈਬਿਟ ਕਾਰਡ, ਕ੍ਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਕਰੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਦਿਵਿਆਂਗਾਂ ਨਾਲ ਭੇਦਭਾਵ ਦਾ ਦੋਸ਼, ਕੋਰਟ ਨੇ ਕੇਂਦਰ ਤੇ ਉਬਰ ਤੋਂ ਮੰਗਿਆ ਜਵਾਬ
NEXT STORY