ਨਵੀਂ ਦਿੱਲੀ- ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਸ਼ਰਾਬ ਘਪਲੇ ਮਾਮਲੇ 'ਚ ਕੇਜਰੀਵਾਲ ਨੂੰ ਸੀ. ਬੀ. ਆਈ. ਕੇਸ 'ਚ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹੁਣ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਸਾਫ਼ ਹੋ ਗਿਆ ਹੈ। ਹਾਲਾਂਕਿ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ। ਜ਼ਮਾਨਤ ਲਈ ਕੇਜਰੀਵਾਲ 'ਤੇ ਇਹ ਸ਼ਰਤਾਂ ਲਾਗੂ ਹੋਣਗੀਆਂ। ਸੁਪਰੀਮ ਕੋਰਟ ਦੀਆਂ ਸ਼ਰਤਾਂ ਮੁਤਾਬਕ ਜੇਲ੍ਹ 'ਚੋਂ ਬਾਹਰ ਆਉਣ ਮਗਰੋਂ ਕੇਜਰੀਵਾਲ ਕਿਸੇ ਵੀ ਫਾਈਲ 'ਤੇ ਦਸਤਖ਼ਤ ਨਹੀਂ ਕਰ ਸਕਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਜ਼ਮਾਨਤ ਲਈ ਲਾਗੂ ਹੋਣਗੀਆਂ ਇਹ ਸ਼ਰਤਾਂ-
-ਕੇਜਰੀਵਾਲ ਨਾ ਤਾਂ ਮੁੱਖ ਮੰਤਰੀ ਦਫ਼ਤਰ ਅਤੇ ਨਾ ਹੀ ਸਕੱਤਰੇਤ ਜਾ ਸਕਣਗੇ।
-ਕਿਸੇ ਵੀ ਸਰਕਾਰੀ ਫਾਈਲ 'ਤੇ ਉਦੋਂ ਤੱਕ ਦਸਤਖ਼ਤ ਨਹੀਂ ਕਰਨਗੇ, ਜਦੋਂ ਤੱਕ ਅਜਿਹਾ ਕਰਨਾ ਜ਼ਰੂਰੀ ਨਾ ਹੋਵੇ।
-ਆਪਣੇ ਟਰਾਈਲ ਨੂੰ ਲੈ ਕੇ ਕਈ ਜਨਤਕ ਬਿਆਨ ਜਾਂ ਟਿੱਪਣੀ ਨਹੀਂ ਕਰਨਗੇ।
-ਇਸ ਕੇਸ ਨਾਲ ਜੁੜੀ ਕਿਸੇ ਵੀ ਅਧਿਕਾਰਤ ਫਾਈਲ ਤੱਕ ਪਹੁੰਚ ਨਹੀਂ ਕਰਨਗੇ।
-ਇਸ ਦੇ ਨਾਲ ਹੀ ਕੇਜਰੀਵਾਲ ਗਵਾਹਾਂ ਨਾਲ ਸੰਪਰਕ ਨਹੀਂ ਕਰ ਸਕਣਗੇ।
ਇਹ ਵੀ ਪੜ੍ਹੋ- ਹਰਿਆਣਾ ਚੋਣਾਂ: BJP ਦੇ ਸਟਾਰ ਪ੍ਰਚਾਰਕਾਂ 'ਚ PM ਮੋਦੀ ਸਣੇ 40 ਨੇਤਾ ਸ਼ਾਮਲ
21 ਮਾਰਚ ਨੂੰ ਹੋਈ ਸੀ ਕੇਜਰੀਵਾਲ ਦੀ ਗ੍ਰਿਫ਼ਤਾਰੀ
ਸ਼ਰਾਬ ਘਪਲੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲੋਕ ਸਭਾ ਚੋਣਾਂ ਕਾਰਨ 10 ਮਈ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਸਰੰਡਰ ਕਰ ਦਿੱਤਾ ਸੀ। ਇਸ ਮਾਮਲੇ ਵਿਚ ਈਡੀ ਅਤੇ ਸੀ. ਬੀ. ਆਈ. ਦੋਵੇਂ ਹੀ ਜਾਂਚ ਕਰ ਰਹੀਆਂ ਹਨ। ਈਡੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ 12 ਜੁਲਾਈ ਨੂੰ ਜ਼ਮਾਨਤ ਮਿਲ ਗਈ ਸੀ। ਹੁਣ ਉਨ੍ਹਾਂ ਨੂੰ ਸੀ. ਬੀ. ਆਈ. ਦੇ ਮਾਮਲੇ ਵਿਚ ਵੀ ਜ਼ਮਾਨਤ ਮਿਲ ਗਈ ਹੈ।
ਇਹ ਵੀ ਪੜ੍ਹੋ- ਜਿਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਦੀ ਜ਼ਮਾਨਤ 'ਤੇ ਪਤਨੀ ਸੁਨੀਤਾ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ, ਆਖ਼ੀ ਇਹ ਗੱਲ
NEXT STORY