ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਸੰਜੇ ਕੁੰਡੂ ਨੂੰ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਦੇ ਅਹੁਦੇ ਤੋਂ ਹਟਾਉਣ ਸਬੰਧੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਨੂੰ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਹੈ। ਆਪਣੇ ਭਾਈਵਾਲਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਦਾਅਵਾ ਕਰਨ ਵਾਲੇ ਇਕ ਕਾਰੋਬਾਰੀ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਨੂੰ ਲੈ ਕੇ ਹਾਈ ਕੋਰਟ ਨੇ ਕੁੰਡੂ ਨੂੰ ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ. ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : ਸੰਜੇ ਕੁੰਡੂ ਨੂੰ DGP ਅਹੁਦੇ ਤੋਂ ਹਟਾਉਣ 'ਤੇ ਸੁਪਰੀਮ ਕੋਰਟ ਨੇ ਲਗਾਈ ਅੰਤਰਿਮ ਰੋਕ
ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਹਾਈ ਕੋਰਟ ਦੇ 9 ਜਨਵਰੀ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੁੰਡੂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ, ਜਿਸ ਵਿਚ ਡੀ.ਜੀ.ਪੀ. ਚੀਫ਼ ਜਸਟਿਸ ਦੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਪਹਿਲਾਂ ਦਿੱਤੀ ਹਦਾਇਤ ਨੂੰ ਵਾਪਸ ਲੈਣ ਦੀ ਅਪੀਲ ਕਰਨ ਵਾਲੀ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਬੈਂਚ ਵਿਚ ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਨਿਰਦੇਸ਼ ਦਿੱਤਾ ਕਿ ਕੇਸ ਦੀ ਜਾਂਚ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ ਉੱਤੇ ਕੁੰਡੂ ਦਾ ਕੋਈ ਕੰਟਰੋਲ ਨਹੀਂ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਨੇ ਰੱਖਿਆ 11 ਦਿਨ ਦਾ ਵਰਤ, ਕਰਨਗੇ ਇਹ ਕੰਮ
NEXT STORY