ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਡੀ. ਐੱਮ. ਕੇ. ਦੇ ਸੀਨੀਅਰ ਨੇਤਾ ਕੇ. ਪੋਨਮੁਡੀ ਨੂੰ ਰਾਜ ਮੰਤਰੀ ਮੰਡਲ ਵਿਚ ਮੰਤਰੀ ਵਜੋਂ ਬਹਾਲ ਕਰਨ ਤੋਂ ਇਨਕਾਰ ਕਰਨ ਨੂੰ ਲੈ ਕੇ ਵੀਰਵਾਰ ਨੂੰ ਤਾਮਿਲਨਾਡੂ ਦੇ ਰਾਜਪਾਲ ਆਰ. ਐੱਨ. ਰਵੀ ਦੇ ਵਿਵਹਾਰ ’ਤੇ ‘ਝਾੜ’ ਪਾਈ। ਸੁਪਰੀਮ ਕੋਰਟ ਨੇ ਰਾਜਪਾਲ ਨੂੰ 24 ਘੰਟਿਆਂ ਦੇ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਅਦਾਲਤ ਦੀ ਉਲੰਘਣਾ ਕਰ ਰਹੇ ਹਨ। ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੀ ਸਿਫ਼ਾਰਸ਼ ਦੇ ਬਾਵਜੂਦ ਰਾਜਪਾਲ ਨੇ ਪੋਨਮੁਡੀ ਨੂੰ ਮੁੜ ਤੋਂ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਨੂੰ ਲੈ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਪੋਨਮੁਡੀ ਦੀ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ’ਚ ਦੋਸ਼ਸਿੱਧੀ ਅਤੇ 3 ਸਾਲ ਦੀ ਸਜ਼ਾ ’ਤੇ ਚੋਟੀ ਦੀ ਅਦਾਲਤ ਨੇ ਹਾਲ ਹੀ ਵਿਚ ਰੋਕ ਲਗਾ ਦਿੱਤੀ ਸੀ। ਚੀਫ ਜਸਟਿਸ ਡੀ. ਵਾਈ. ਚੰਦਰਚੂੜ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਹੈਰਾਨੀ ਪ੍ਰਗਟਾਉਂਦੇ ਹੋਏ ਕਿਹਾ ਕਿ ਰਾਜਪਾਲ ਕਿਵੇਂ ਕਹਿ ਸਕਦੇ ਹਨ ਕਿ ਪੋਨਮੁਡੀ ਦੀ ਦੁਬਾਰਾ ਨਿਯੁਕਤੀ ਸੰਵੈਧਾਨਿਕ ਨੈਤਿਕਤਾ ਦੇ ਖ਼ਿਲਾਫ਼ ਹੋਵੇਗੀ। ਬੈਂਚ ਨੇ ਅਟਾਰਨੀ ਜਨਰਲ ਆਰ. ਵੈਂਕਟਾਰਮਣੀ ਨੂੰ ਕਿਹਾ ਕਿ ਅਟਾਰਨੀ ਜਨਰਲ, ਅਸੀਂ ਰਾਜਪਾਲ ਦੇ ਵਿਹਾਰ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਸੀਂ ਇਸ ਅਦਾਲਤ ਵਿਚ ਸਖ਼ਤ ਲਹਿਜੇ ’ਚ ਨਹੀਂ ਕਹਿਣਾ ਚਾਹੁੰਦੇ, ਪਰ ਉਹ ਸੁਪਰੀਮ ਕੋਰਟ ਦੀ ਬੇਅਦਬੀ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਕੇਜਰੀਵਾਲ ਨੇ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ
NEXT STORY