ਨਵੀਂ ਦਿੱਲੀ (ਵਾਰਤਾ) : ਸੁਪਰੀਮ ਕੋਰਟ ਨੇ ਰਾਸ਼ਟਰਵਿਆਪੀ ਲਾਕਡਾਊਨ ਦੇ ਮੱਦੇਨਜ਼ਰ ਆਪਣੇ ਘਰ ਜਾਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਬਾਰੇ ਸੋਮਵਾਰ ਨੂੰ ਕੇਂਦਰ ਸਰਕਾਰ ਦਾ ਪੱਖ ਜਾਨਣਾ ਚਾਹਿਆ। ਅਦਾਲਤ ਨੇ ਜਗਦੀਪ ਛੋਕਰ ਦੀ ਮੰਗ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਆਪਣਾ ਪੱਖ ਰੱਖਣ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਸਵਾਲ ਕੀਤਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਜਾਰੀ ਹੈ, ਇਸ ਨੂੰ ਕਿਵੇਂ ਪ੍ਰਮਾਣਿਤ ਕੀਤਾ ਜਾਵੇਗਾ ਪਟੀਸ਼ਨਕਰਤਾ ਵਲੋਂ ਪੇਸ਼ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਦੱਸਿਆ ਕਿ ਕੁੱਝ ਰਾਜ ਸਰਕਾਰਾਂ ਨੇ ਕਿਹਾ ਹੈ ਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਘਰ ਪਿੰਡਾਂ 'ਚ ਵਾਪਸ ਭੇਜ ਦੇਣਗੇ ਪਰ ਗ੍ਰਹਿ ਮੰਤਰਾਲਾ ਤੋਂ ਕਿਸੇ ਵੀ ਆਵਾਜਾਈ ਦੀ ਆਗਿਆ ਨਹੀਂ ਹੈ। ਇਸ 'ਤੇ ਸਾਲਿਸਿਟਰ ਜਨਰਲ ਤੁਸ਼ਾਰ ਮੇਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਗ੍ਰਹਿ ਮੰਤਰਾਲਾ ਨੇ ਮਜ਼ਦੂਰਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਚੀਨੀ ਕੰਪਨੀਆਂ 'ਤੇ ਹੋਈ ਕਾਰਵਾਈ: ਸਿਹਤ ਮੰਤਰਾਲਾ
NEXT STORY