ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ਨੀਵਾਰ ਇਲਾਹਾਬਾਦ ਹਾਈ ਕੋਰਟ ਦੇ ਉਸ ਬੇਮਿਸਾਲ ਹੁਕਮ ’ਤੇ ਰੋਕ ਲਾ ਦਿੱਤੀ ਜਿਸ ਵਿਚ ਲਖਨਊ ਯੂਨੀਵਰਸਿਟੀ ਦੇ ਜੋਤਿਸ਼ ਵਿਭਾਗ ਦੇ ਮੁਖੀ ਨੂੰ ਇਹ ਨਿਰਧਾਰਿਤ ਕਰਨ ਲਈ ਕਿਹਾ ਗਿਆ ਸੀ ਕਿ ਕੀ ਕਥਿਤ ਜਬਰ-ਜ਼ਿਨਾਹ ਪੀੜਤਾ ‘ਮੰਗਲੀਕ’ ਹੈ ਜਾਂ ਨਹੀਂ। ਹਾਈ ਕੋਰਟ ਨੇ 23 ਮਈ ਨੂੰ ਵਿਆਹ ਦਾ ਝੂਠਾ ਵਾਅਦਾ ਕਰ ਕੇ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਵਿਅਕਤੀ ਦੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ ਸੀ।
ਵਿਅਕਤੀ ਦੇ ਵਕੀਲ ਨੇ ਇਲਾਹਾਬਾਦ ਹਾਈ ਕੋਰਟ ਦੇ ਸਾਹਮਣੇ ਦਲੀਲ ਦਿੱਤੀ ਸੀ ਕਿ ਕਿਉਂਕਿ ਕੁੜੀ ‘ਮੰਗਲੀਕ’ ਸੀ, ਇਸ ਲਈ ਦੋਵਾਂ ਵਿਚਾਲੇ ਵਿਆਹ ਨਹੀਂ ਹੋ ਸਕਦਾ। ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ। ਜਸਟਿਸ ਸੁਧਾਂਸ਼ੂ ਧੂਲੀਆ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਹ ਅਦਾਲਤ ਮਾਮਲੇ ਦਾ ਖੁਦ ਨੋਟਿਸ ਲੈਂਦੀ ਹੈ। ਇਹ ਸਮਝ ਨਹੀਂ ਆਇਆ ਕਿ ਕਿਉਂ ਹਾਈ ਕੋਰਟ ਨੇ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਦੋਵਾਂ ਧਿਰਾਂ ਨੂੰ ਇਹ ਪਤਾ ਲਾਉਣ ਲਈ ਆਪਣੀ ਕੁੰਡਲੀ ਪੇਸ਼ ਕਰਨ ਲਈ ਕਿਹਾ ਕਿ ਕੁੜੀ ‘ਮੰਗਲੀਕ’ ਸੀ ਜਾਂ ਨਹੀਂ।
ਸ੍ਰੀ ਹੇਮਕੁੰਟ ਸਾਹਿਬ ਨੇੜੇ ਟੁੱਟਿਆ ਗਲੇਸ਼ੀਅਰ; ਬਰਫ਼ ਹੇਠਾਂ ਦੱਬੇ ਸ਼ਰਧਾਲੂ, ਮਹਿਲਾ ਸ਼ਰਧਾਲੂ ਦੀ ਮੌਤ
NEXT STORY