ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਵਿਵਾਦਾਂ ਨਾਲ ਘਿਰੀ ਮੈਡੀਕਲ ਪ੍ਰਵੇਸ਼ ਪ੍ਰੀਖਿਆ (NEET-UG 2024) ਨਾਲ ਜੁੜੀਆਂ ਪਟੀਸ਼ਨਾਂ 'ਤੇ 18 ਜੁਲਾਈ ਨੂੰ ਸੁਣਵਾਈ ਕਰੇਗਾ। ਚੀਫ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ NEET-UG 2024 ਦਾ ਆਯੋਜਨ ਕਰਨ ਵਾਲੀ ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਨੇ ਸੁਪਰੀਮ ਦੇ 8 ਜੁਲਾਈ ਦੇ ਨਿਰਦੇਸ਼ ਮੁਤਾਬਕ ਆਪਣਾ-ਆਪਣਾ ਹਲਫ਼ਨਾਮਾ ਦਾਖ਼ਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ- NEET UG Exam ਵਿਵਾਦ: ਸੁਪਰੀਮ ਕੋਰਟ 'ਚ ਕੇਂਦਰ ਨੇ ਨਕਾਰੀ ਧਾਂਦਲੀ, ਕਿਹਾ- ਨਹੀਂ ਹੋਈ ਕੋਈ ਗੜਬੜ
ਬੈਂਚ ਨੇ ਕਿਹਾ ਕਿ ਕੁਝ ਪਟੀਸ਼ਨਾਂ ਦੀ ਪੈਰਵੀ ਕਰ ਰਹੇ ਵਕੀਲਾਂ ਨੂੰ ਕੇਂਦਰ ਅਤੇ NTA ਵਲੋਂ ਦਾਖ਼ਲ ਹਲਫ਼ਨਾਮਿਆਂ ਦੀ ਕਾਪੀ ਅਜੇ ਤੱਕ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਉਸ ਨੇ ਮਾਮਲੇ ਨੂੰ 18 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸੁਪਰੀਮ ਕੋਰਟ ਨੇ NEET-UG 2024 ਨਾਲ ਜੁੜੀਆਂ ਕਈ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ, ਜਿਨ੍ਹਾਂ 5 ਮਈ ਨੂੰ ਆਯੋਜਿਤ ਇਸ ਪ੍ਰੀਖਿਆ ਵਿਚ ਬੇਨਿਯਮੀਆਂ ਦਾ ਦੋਸ਼ ਲਾਉਣ ਵਾਲੀ ਅਤੇ ਨਵੇਂ ਸਿਰਿਓਂ ਪ੍ਰੀਖਿਆ ਆਯੋਜਿਤ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ- ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨੈਲੋ-ਬਸਪਾ ਦਾ ਗਠਜੋੜ, CM ਚਿਹਰੇ 'ਤੇ ਵੀ ਬਣੀ ਗੱਲ
ਜੰਮੂ-ਕਸ਼ਮੀਰ: ਕੰਟਰੋਲ ਰੇਖਾ ਦੇ ਪਾਰ ਧਮਾਕਾ, ਤਲਾਸ਼ੀ ਮੁਹਿੰਮ ਜਾਰੀ
NEXT STORY