ਨਵੀਂ ਦਿੱਲੀ- ਮੁੱਖ ਮੰਤਰੀ ਮਹਿਲਾ ਸਨਮਾਨ ਸਕੀਮ ਲਈ ਰਜਿਸਟ੍ਰੇਸ਼ਨ ਸੋਮਵਾਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਸਕੀਮ ਤਹਿਤ ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਐਲਾਨ ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕੀਤਾ। ਦਿੱਲੀ ਸਰਕਾਰ ਨੇ 2024-25 ਦੇ ਆਪਣੇ ਬਜਟ 'ਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਇਸ ਸਕੀਮ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ
ਦਿੱਲੀ ਦੀ ਸੱਤਾ 'ਤੇ ਮੁੜ ਕਾਬਜ਼ ਹੋਣ 'ਤੇ ਮਿਲੇਗਾ 2100 ਰੁਪਏ
ਕੇਜਰੀਵਾਲ ਨੇ ਹਾਲਾਂਕਿ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸੱਤਾ ਬਰਕਰਾਰ ਰੱਖਦੀ ਹੈ ਤਾਂ ਇਹ ਰਾਸ਼ੀ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। ਦਿੱਲੀ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਵਿਚ ਹੋਣ ਦੀਆਂ ਸੰਭਾਵਨਾ ਹੈ।
ਇਹ ਵੀ ਪੜ੍ਹੋ- ਛੁੱਟੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਆਉਣਾ ਪਵੇਗਾ ਸਕੂਲ, ਹੁਕਮ ਜਾਰੀ
ਦਿੱਲੀ ਦੀਆਂ ਸਾਰੀਆਂ ਮਹਿਲਾ ਵੋਟਰਾਂ ਨੂੰ ਮਿਲੇਗਾ ਸਕੀਮ ਦਾ ਲਾਭ
ਕੇਜਰੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਕੀਮ ਲਈ ਰਜਿਸਟਰੇਸ਼ਨ ਕੱਲ (ਸੋਮਵਾਰ) ਤੋਂ ਸ਼ੁਰੂ ਹੋਵੇਗੀ ਅਤੇ ਔਰਤਾਂ ਨੂੰ ਇਸ ਲਈ ਕਿਤੇ ਜਾਣ ਦੀ ਲੋੜ ਨਹੀਂ ਹੈ। ਸਾਡੇ ਸਵੈ-ਸੇਵਕ ਤੁਹਾਡੇ ਘਰ ਆਉਣਗੇ ਅਤੇ ਰਜਿਸਟਰੇਸ਼ਨ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣਾ ਵੋਟਰ ਆਈਡੀ ਕਾਰਡ ਵਿਖਾਉਣਾ ਹੋਵੇਗਾ ਅਤੇ ਦਿੱਲੀ ਦੀਆਂ ਸਾਰੀਆਂ ਮਹਿਲਾ ਵੋਟਰਾਂ ਨੂੰ ਇਸ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ- ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
ਬਜ਼ੁਰਗਾਂ ਲਈ 'ਸੰਜੀਵਨੀ ਸਕੀਮ' ਵੀ ਸ਼ੁਰੂ
ਕੇਜਰੀਵਾਲ ਨੇ ਇਸ ਦੇ ਨਾਲ ਹੀ 'ਸੰਜੀਵਨੀ ਸਕੀਮ' ਲਈ ਰਜਿਸਟਰੇਸ਼ਨ ਵੀ ਕੁੱਲ (ਸੋਮਵਾਰ) ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਸਵੈ-ਸੇਵਕ ਬਜ਼ੁਰਗਾਂ ਦਾ ਉਨ੍ਹਾਂ ਦੇ ਘਰ ਵਿਚ ਹੀ ਰਜਿਸਟਰੇਸ਼ਨ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਦਿੱਲੀ ਵਿਚ ਉਨ੍ਹਾਂ ਦੀ ਪਾਰਟੀ ਦੇ ਸੱਤਾ ਬਰਕਰਾਰ ਰੱਖਣ ਮਗਰੋਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਨੂੰ ਮੁਫ਼ਤ ਇਲਾਜ ਉਪਲੱਬਧ ਕਰਾਉਣ ਲਈ ਸੰਜੀਵਨੀ ਸਕੀਮ ਸ਼ੁਰੂ ਕੀਤੀ ਜਾਵੇਗੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਨਜ਼ਰ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਵਿਚ ਤੀਜੀ ਵਾਰ ਵੀ ਜਿੱਤ ਦਰਜ ਕਰਨ 'ਤੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪੁਸ਼ਪਾ 2' ਫਿਲਮ ਵੇਖ ਰਹੇ ਸ਼ਖ਼ਸ ਨੂੰ ਪੁਲਸ ਨੇ ਸਿਨੇਮਾ ਹਾਲ 'ਚ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY