ਨਾਹਨ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨਾਹਨ ਸਬ ਡਵੀਜ਼ਨ 'ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਕੂਲ, ਕਾਲਜ ਅਤੇ ਆਂਗਣਵਾੜੀ ਕੇਂਦਰਾਂ ਸਮੇਤ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ। ਨਾਹਨ ਦੇ ਸਬ ਡਵੀਜ਼ਨ ਮੈਜਿਸਟ੍ਰੇਟ ਰਾਜੀਵ ਸਾਂਖਿਆਨ ਨੇ ਮੰਗਲਵਾਰ ਰਾਤ ਜਾਰੀ ਇਕ ਆਦੇਸ਼ ' ਕਿਹਾ ਕਿ ਸ਼ਿਮਲਾ ਸਥਿਤ ਵਿਗਿਆਨ ਵਿਭਾਗ ਨੇ ਸਿਰਮੌਰ ਲਈ 'ਓਰੇਂਜ ਅਲਰਟ' ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਆਉਣ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਹੈ, ਜਿਸ ਕਾਰਨ ਅਚਾਨਕ ਹੜ੍ਹ, ਜ਼ਮੀਨ ਖਿਸਕਣ ਅਤੇ ਮੌਸਮ ਨਾਲ ਜੁੜੀਆਂ ਹੋਰ ਘਟਨਾਵਾਂ ਹੋ ਸਕਦੀਆਂ ਹਨ ਅਤੇ ਜਾਨ-ਮਾਲ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਆਦੇਸ਼ 'ਚ ਕਿਹਾ ਗਿਆ,''ਸੜਕਾਂ ਦੀ ਮੌਜੂਦਾ ਸਥਿਤੀ, ਬਾਰਿਸ਼ ਦੀ ਭਵਿੱਖਬਾਣੀ ਅਤੇ ਜਨਤਕ ਟਰਾਂਸਪੋਰਟ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ, ਕਾਲਜ, ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਸਮੇਤ ਨਾਹਨ ਸਬ ਡਵੀਜ਼ਨ ਦੇ ਸਾਰੀਆਂ ਸਰਕਾਰੀ ਅਤੇ ਨਿੱਜੀ ਸੰਸਥਾਵਾਂ 29 ਜੁਲਾਈ ਨੂੰ ਬੰਦ ਰਹਿਣਗੀਆਂ।'' ਹਾਲਾਂਕਿ, ਵਿਦਿਅਕ ਸੰਸਥਾਵਾਂ 'ਚ ਪਹਿਲਾਂ ਤੋਂ ਤੈਅ ਪ੍ਰੀਖਿਆਵਾਂ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਹੁਕਮ 'ਚ ਕਿਹਾ ਗਿਆ ਹੈ,"ਸਾਰੇ ਸਬੰਧਤ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਦੇ ਹਿੱਤ ਵਿੱਚ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ', ਕਲਕੱਤਾ ਹਾਈ ਕੋਰਟ ਦਾ ਅਹਿਮ ਬਿਆਨ
NEXT STORY