ਪੁਣੇ- ਇਕ ਸਕੂਲ ਦੇ 29 ਸਾਲਾ ਚਪੜਾਸੀ ਨੂੰ ਚੇਂਜਿੰਗ ਰੂਮ 'ਚ ਵਿਦਿਆਰਥਣਾਂ ਦਾ ਵੀਡੀਓ ਰਿਕਾਰਡ ਕਰਨ ਦੇ ਦੋਸ਼ 'ਚ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ 6 ਵਿਦਿਆਰਥਣਾਂ ਸਪੋਰਟਸ ਪੀਰੀਅਡ ਤੋਂ ਆਉਣ ਤੋਂ ਬਾਅਦ ਕੱਪੜੇ ਬਦਲਣ ਲਈ ਚੇਂਜਿੰਗ ਰੂਮ 'ਚ ਗਈਆਂ ਅਤੇ ਉੱਥੇ ਇਕ ਮੋਬਾਇਲ ਫੋਨ ਦੇਖਿਆ, ਜਿਸ ਦਾ ਵੀਡੀਓ ਕੈਮਰਾ ਚਾਲੂ ਸੀ। ਜਿਸ ਦੀ ਸ਼ਿਕਾਇਤ ਵਿਦਿਆਰਥਣਾਂ ਨੇ ਸਕੂਲ ਪ੍ਰਸ਼ਾਸਨ ਕੀਤੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : HMPV ਵਾਇਰਸ ਤੋਂ ਬਾਅਦ ਫੈਲੀ ਇਕ ਹੋਰ ਬੀਮਾਰੀ, ਅਚਾਨਕ ਗੰਜੇ ਹੋ ਰਹੇ ਲੋਕ
ਇਹ ਪੂਰਾ ਮਾਮਲਾ ਮਹਾਰਾਸ਼ਟਰ ਦੇ ਪੁਣੇ ਦਾ ਹੈ। ਡੀਸੀਪੀ ਹਿੰਮਤ ਜਾਧਵ ਨੇ ਮੀਡੀਆ ਨਾਲ ਗੱਲਬਾਤ 'ਚ ਦੱਸਿਆ ਕਿ ਸਕੂਲ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਫੋਨ ਦੇ ਚਪੜਾਸੀ ਦਾ ਹੋਣ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਖ਼ਿਲਾਫ਼ ਪੋਕਸੋ ਐਕਟ ਅਤੇ ਵਿਊਰਿਜ਼ਮ (ਪ੍ਰਾਇਵੇਸੀ ਦੀ ਉਲੰਘਣਾ) ਦੀਆਂ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਹਿੰਮਤ ਜਾਧਵ ਨੇ ਦੱਸਿਆ ਕਿ ਦੋਸ਼ੀ ਦਾ ਮੋਬਾਇਲ ਫੋਨ ਜ਼ਬਤ ਕਰਨ ਤੋਂ ਬਾਅਦ ਡਿਜੀਟਲ ਫੋਰੈਂਸਿਕ ਮਾਹਿਰਾਂ ਤੋਂ ਜਾਂਚ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ। ਸਕੂਲ ਚਲਾਉਣ ਵਾਲੀ ਸੰਸਥਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੇ ਚਰਿੱਤਰ ਦੀ ਵੈਰੀਫਿਕੇਸ਼ ਲਈ ਸਕੂਲ ਪ੍ਰਸ਼ਾਸਨ ਨੇ ਸਾਰੇ ਦਸਤਾਵੇਜ਼ ਸਿੱਖਿਆ ਵਿਭਾਗ ਨੂੰ ਭੇਜੇ ਸਨ ਅਤੇ ਪੁਲਸ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਸਨ। ਦੋਸ਼ੀ 2015 ਤੋਂ ਸਕੂਲ ਕਰਮਚਾਰੀਆਂ ਦੀ ਸੂਚੀ 'ਚ ਸੀ। ਸਕੂਲ ਪ੍ਰਬੰਧਨ ਨੇ ਇਸ ਮਾਮਲੇ 'ਚ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਚਪੜਾਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ 5 ਤਸਕਰ ਗ੍ਰਿਫ਼ਤਾਰ
NEXT STORY