ਅਨੰਤਪੁਰ (ਏਜੰਸੀ)- ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਤੋਂ ਬਹੁਤ ਹੀ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸਕੂਲ ਦੇ ਅੰਦਰ 10ਵੀਂ ਜਮਾਤ ਦੀ ਵਿਦਿਆਰਥਣ 'ਤੇ ਚੇਨ-ਸਾ (ਆਰੀ) ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਕਾਰਨ ਉਸ ਦੇ ਚਿਹਰੇ, ਸਿਰ ਅਤੇ ਗਲੇ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਐਮਰਜੈਂਸੀ ਇਲਾਜ ਚੱਲ ਰਿਹਾ ਹੈ।
ਅਧਿਕਾਰੀਆਂ ਨੇ ਦੱਸਿਆ,''ਵਿਦਿਆਰਥਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਧਰਮਾਵਰਮ ਮੰਡਲ ਦੇ ਨਾਗਲੁਰ ਪਿੰਡ ਦਾ ਰਹਿਣ ਵਾਲਾ ਹੈ। ਜ਼ਖਮੀ ਵਿਦਿਆਰਥਣਾਂ 'ਚੋਂ ਇਕ ਦਾ ਦੂਰ ਦਾ ਰਿਸ਼ਤੇਦਾਰ ਹੈ।ਵਾਰਦਾਤ ਤੋਂ ਬਾਅਦ ਉਹ ਸਕੂਲ ਤੋਂ ਫਰਾਰ ਹੋ ਗਿਆ ਸੀ। ਹਾਲਾਂਕਿ ਪੁਲਸ ਨੇ ਉਸ ਨੂੰ ਧਰਮਾਵਰਮ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ।''
ਹਮਲੇ 'ਚ ਵਿਦਿਆਰਥਣ ਦੇ ਗਲੇ ਅਤੇ ਪੇਟ 'ਤੇ ਡੂੰਘੇ ਜ਼ਖਮ ਆਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਸੱਜਾ ਹੱਥ ਵੱਢਿਆ ਗਿਆ ਸੀ। ਇਕ ਦੂਜੀ ਵਿਦਿਆਰਥਣ ਜਿਸ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਉਹ ਵੀ ਇਸ ਹਮਲੇ 'ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਦੋਵੇਂ ਵਿਦਿਆਰਥਣਾਂ ਅਜੇ ਇਕ ਨਿੱਜੀ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੀਆਂ ਹਨ।
ਇਸ ਘਟਨਾ ਮਗਰੋਂ ਸਕੂਲ ਕੰਪਲੈਕਸ 'ਚ ਭਾਜੜਾਂ ਪੈ ਗਈਆਂ। ਹਮਲਾ ਹੁੰਦੇ ਹੀ ਵਿਦਿਆਰਥੀ ਅਤੇ ਅਧਿਆਪਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਹਮਲਾਵਰ ਦੇ ਦੌੜ ਜਾਣ ਮਗਰੋਂ ਅਧਿਆਪਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਤੁਰੰਤ ਐਂਬੂਲੈਂਸ ਬੁਲਾਈ। ਇਸ ਤੋਂ ਬਾਅਦ ਦੋਵੇਂ ਜ਼ਖਮੀ ਵਿਦਿਆਰਥਣਾਂ ਨੂੰ ਐਮਰਜੈਂਸੀ ਇਲਾਜ ਲਈ ਕੋਲ ਦੇ ਹਸਪਤਾਲ ਲਿਜਾਇਆ ਗਿਆ।
ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਵਿਚਾਲੇ ਡਰ ਦਾ ਮਾਹੌਲ ਬਣ ਗਿਆ। ਇਸ ਵਿਚ ਪੀੜਤਾਂ ਦੇ ਪਰਿਵਾਰਾਂ ਅਤੇ ਹੋਰ ਵਿਦਿਆਰਥੀਆਂ ਦੇ ਮਾਪੇ ਸਕੂਲ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਪੁੱਛਿਆ ਕਿ ਆਰੀ ਲੈ ਕੇ ਕੋਈ ਵਿਅਕਤੀ ਸਕੂਲ ਕੰਪਲੈਕਸ 'ਚ ਕਿਵੇਂ ਆ ਸਕਦਾ ਹੈ, ਬਿਲਡਿੰਗ ਦੇ ਅੰਦਰ ਕਿਵੇਂ ਜਾ ਸਕਦਾ ਹੈ ਅਤੇ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਜਾਂ ਸਕੂਲ ਸਟਾਫ਼ ਦੀ ਨਜ਼ਰ 'ਚ ਆਏ ਜਾਂ ਰੋਕੇ ਗਏ, ਸਿੱਧੇ ਕਲਾਸਰੂਮ ਤੱਕ ਕਿਵੇਂ ਪਹੁੰਚ ਸਕਦਾ ਹੈ? ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸਕੂਲ 'ਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਦੋਸ਼ੀ ਨੂੰ ਮਜ਼ਦੂਰ ਸਮਝ ਕੇ ਸਕੂਲ 'ਚ ਐਂਟਰੀ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
NEXT STORY