ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ 132 ਵਿੱਚ ਸਥਿਤ ਇੱਕ ਨਿੱਜੀ ਸਕੂਲ ਸ਼ਿਵ ਨਾਦਰ ਸਕੂਲ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਧਮਕੀ ਦੀ ਈਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ 'ਚ ਹਫ਼ੜਾ-ਦਫ਼ੜੀ ਮਚ ਗਈ। ਧਮਕੀ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ। ਪੁਲਸ ਨੇ ਸ਼ੁੱਕਰਵਾਰ ਸਵੇਰੇ ਸਕੂਲ ਨੂੰ ਬੰਬ ਦੀ ਧਮਕੀ ਮਿਲਣ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਸੂਚਨਾ ਮਿਲਣ 'ਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਵੱਖ-ਵੱਖ ਪੁਲਸ ਥਾਣਿਆਂ ਦੀ ਪੁਲਸ ਫੋਰਸ, ਬੰਬ ਸਕੁਐਡ, ਫਾਇਰ ਬ੍ਰਿਗੇਡ, ਸਨਿਫਰ ਕੁੱਤੇ ਅਤੇ ਬੀਡੀਡੀਐਸ (ਬੰਬ ਨਿਰੋਧਕ) ਟੀਮ ਨੇ ਸਕੂਲ ਦੇ ਅਹਾਤੇ ਦੀ ਪੂਰੀ ਤਲਾਸ਼ੀ ਲਈ। ਇਸ ਤੋਂ ਇਲਾਵਾ ਸਾਈਬਰ ਸੁਰੱਖਿਆ ਟੀਮ ਨੂੰ ਧਮਕੀ ਭੇਜਣ ਵਾਲੇ ਦੀ ਪਛਾਣ ਕਰਨ ਲਈ ਪ੍ਰਾਪਤ ਈਮੇਲ ਦੀ ਤਕਨੀਕੀ ਤੌਰ 'ਤੇ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ। ਸਾਵਧਾਨੀ ਵਜੋਂ ਸਕੂਲ ਬੱਸਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਨਿਰਧਾਰਤ ਡਰਾਪ-ਆਫ ਪੁਆਇੰਟਾਂ 'ਤੇ ਉਤਾਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਿਰਧਾਰਤ ਥਾਵਾਂ 'ਤੇ ਲੈਣ ਅਤੇ ਬੱਸ ਸਟਾਫ ਦੇ ਸੰਪਰਕ ਵਿੱਚ ਰਹਿਣ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਅੰਜੂ ਸੋਨੀ ਨੇ ਮਾਪਿਆਂ ਨੂੰ ਸਹਿਯੋਗ ਅਤੇ ਸਮਝਦਾਰੀ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਪੁਲਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਸਥਿਤੀ ਪੂਰੀ ਤਰ੍ਹਾਂ ਆਮ ਹੈ, ਘਟਨਾ ਸਥਾਨ 'ਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖੀ ਗਈ ਹੈ ਅਤੇ ਕਿਸੇ ਨੂੰ ਵੀ ਕਿਸੇ ਵੀ ਅਫਵਾਹ 'ਤੇ ਧਿਆਨ ਨਹੀਂ ਦੇਣਾ ਚਾਹੀਦਾ। ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟੁੱਟੀਆਂ ਸੀਟਾਂ ਅਤੇ ਗੰਦੇ ਵਾਸ਼ਰੂਮ, ਏਅਰ ਇੰਡੀਆ ’ਤੇ ਲੱਗਾ 1.5 ਲੱਖ ਰੁਪਏ ਦਾ ਜੁਰਮਾਨਾ
NEXT STORY