ਹਰਿਆਣਾ- ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਦੇਸ਼ ਦੇ ਸਾਰੇ ਸਕੂਲ ਅਤੇ ਕਾਲਜ ਆਉਣ ਵਾਲੀ 26 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ਇਸ ਦੌਰਾਨ ਆਨਲਾਈਨ ਸਿੱਖਿਆ ਜਾਰੀ ਰਹੇਗੀ, ਜਿਸ ’ਚ ਸਕੂਲ ਅਤੇ ਕਾਲਜ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ’ਤੇ ਕੇਂਦਰਿਤ ਹੋ ਕੇ ਜ਼ਰੂਰੀ ਕਾਰਵਾਈ ਕਰਨਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 3 ਤੋਂ 12 ਜਨਵਰੀ ਤੱਕ ਸਰਦੀਆਂ ਦੀ ਛੁੱਟੀਆਂ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਦਿੱਲੀ ਪੁਲਸ ਦੇ ਕਰੀਬ 1000 ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ
ਹਰਿਆਣਾ ’ਚ ਕੋਰੋਨਾ ਦੀ ਤੀਜੀ ਲਹਿਰ ਕਾਰਨ ਸੰਕਰਮਣ ਦੇ ਨਵੇਂ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਸਿਰਫ਼ 9 ਦਿਨਾਂ ’ਚ ਹੀ ਇਕ ਦਿਨ ਦੀ ਸੰਕਰਮਣ ਦਰ 9 ਗੁਣਾ ਵਧ ਗਈ ਹੈ। 31 ਦਸੰਬਰ ਨੂੰ ਇਹ ਦਰ 1.17 ਫੀਸਦੀ ਸੀ, ਜੋ ਹੁਣ ਵੱਧ ਕੇ 10.64 ਹੋ ਗਈ ਹੈ। ਕੁੱਲ ਸੰਕਰਮਣ ਦਰ 5.31 ਫੀਸਦੀ ਪਹੁੰਚ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਇਸੇ ਤਰ੍ਹਾਂ ਲਾਪਰਵਾਹੀ ਵਰਤਦੇ ਰਹੇ ਤਾਂ ਆਉਣ ਵਾਲੇ ਦਿਨਾਂ ’ਚ ਮਾਮਲੇ ਹੋਰ ਵਧ ਸਕਦੇ ਹਨ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਮੁੰਬਈ ਏਅਰਪੋਰਟ ਕੋਲ ਵੱਡਾ ਹਾਦਸਾ ਟਲਿਆ, ਜਹਾਜ਼ ਕੋਲ ਖੜ੍ਹੇ ਟਰੈਕਟਰ ’ਚ ਲੱਗੀ ਅੱਗ
NEXT STORY