ਨਵੀਂ ਦਿੱਲੀ : ਗਰਮੀਆਂ ਦੀਆਂ ਛੁੱਟੀਆਂ ਪਿੱਛੋਂ ਪੰਜਾਬ ਸਣੇ ਜ਼ਿਆਦਾਤਰ ਸੂਬਿਆਂ 'ਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜੂਨ ਦੇ ਆਖਿਰ ਤੇ ਜੁਲਾਈ ਦੇ ਪਹਿਲੇ ਹਫਤੇ ਤੋਂ ਹੀ ਕਰਨਾਟਕ, ਉਤਰਾਖੰਡ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆ 'ਚ ਭਾਰੀ ਮੀਂਹ ਪੈ ਰਿਹਾ ਹੈ। ਆਸਾਮ ਵਿੱਚ ਤਾਂ ਇਸ ਵੇਲੇ ਹੜ੍ਹ ਆਏ ਹੋਏ ਹਨ। ਇਹ ਮੌਸਮ ਜਿਥੇ ਹੀਟਵੇਵ ਤੋਂ ਬਾਅਦ ਠੰਡਾ ਹੋ ਰਿਹਾ ਹੈ, ਉਥੇ ਹੀ ਇਹ ਬੱਚਿਆਂ ਲਈ ਕਿਸੇ ਖ਼ਤਰੇ ਤੋਂ ਘੱਟ ਨਹੀਂ ਦੱਸਿਆ ਜਾ ਰਿਹਾ। ਇਸ ਲਈ ਕਈ ਥਾਵਾਂ 'ਤੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਭ ਤੋਂ ਪਹਿਲਾਂ ਗੱਲ ਕਰੀਏ ਕਰਨਾਟਕ ਤੇ ਮਹਾਰਾਸ਼ਟਰ ਦੀ ਤਾਂ ਦੱਸ ਦਈਏ ਕਿ ਇਥੇ ਮੀਂਹ ਦਾ ਰੈੱਡ ਅਲਰਟ ਜਾਰੀ ਹੈ। ਮੁੰਬਈ ਦੀਆਂ ਲੋਕਲ ਟਰੇਨ ਨੂੰ ਵੀ ਕੁਝ ਰੂਟ 'ਤੇ ਬੰਦ ਕਰਨਾ ਪੈ ਗਿਆ ਹੈ। ਅਜਿਹੀ ਸਥਿਤੀ ਵਿੱਚ ਬੱਚਿਆ ਦਾ ਸਕੂਲ ਜਾਣਾ ਸੇਫ ਨਹੀਂ। ਇਸ ਲਈ ਮੁੰਬਈ ਦੇ ਬਹੁੱਤੇ ਇਲਾਕਿਆਂ ਵਿੱਚ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਯੂ. ਪੀ., ਕਰਨਾਟਕ, ਉਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਛੁੱਟੀਆਂ ਐਲਾਨਿਆ ਗਈਆਂ ਹਨ। ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਸਭ ਤੋਂ ਵੱਧ ਪ੍ਰਭਾਵ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਲਈ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ 12 ਜੁਲਾਈ ਤੱਕ ਬੰਦਕਰ ਦਿੱਤੇ ਗਏ ਹਨ।
ਉਨਾਵ ਸੜਕ ਹਾਦਸਾ: PM ਮੋਦੀ ਨੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
NEXT STORY