ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ, 1 ਜੂਨ ਤੋਂ ਰਾਜ ਦੇ ਸਾਰੇ ਸਕੂਲਾਂ ਅਤੇ ਕਾਲਜਾਂ 'ਚ 500 ਮਿਲੀਲੀਟਰ ਤੱਕ ਦੀਆਂ ਪਲਾਸਟਿਕ ਦੀਆਂ ਪਾਣੀ ਦੀਆਂ ਬੋਤਲਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸਿੱਖਿਆ ਡਾਇਰੈਕਟੋਰੇਟ ਨੇ ਇਸ ਸਬੰਧ 'ਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਇਕ ਅਧਿਕਾਰਤ ਪੱਤਰ ਜਾਰੀ ਕੀਤਾ ਹੈ, ਜਿਸ 'ਚ ਵਾਤਾਵਰਣ ਵਿਭਾਗ ਦੇ ਹਾਲੀਆ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਇਹ ਫ਼ੈਸਲਾ
ਸਰਕਾਰ ਦਾ ਇਹ ਕਦਮ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਪਹਿਲ ਹੈ। ਇਹ ਪਾਬੰਦੀ ਛੋਟੀਆਂ ਪਲਾਸਟਿਕ ਬੋਤਲਾਂ, ਖਾਸ ਕਰਕੇ ਪੋਲੀਥੀਲੀਨ ਟੈਰੇਫਥਲੇਟ (ਪੀਈਟੀ) ਪਾਣੀ ਦੀਆਂ ਬੋਤਲਾਂ ਦੀ ਵੱਧ ਰਹੀ ਵਰਤੋਂ ਅਤੇ ਉਨ੍ਹਾਂ ਰਾਹੀਂ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਦੇ ਮੱਦੇਨਜ਼ਰ ਲਗਾਈ ਗਈ ਹੈ। ਇਹ ਫੈਸਲਾ ਸਿੰਗਲ-ਯੂਜ਼ ਪਲਾਸਟਿਕ ਦੇ ਕੂੜੇ ਨੂੰ ਘਟਾਉਣ ਅਤੇ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਹੁਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਾਣੀ ਲਿਜਾਉਣ ਲਈ ਮੁੜ ਵਰਤੋਂ ਯੋਗ ਬੋਤਲਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਬਨਿਟ ਦਾ ਵੱਡਾ ਫ਼ੈਸਲਾ, ਸੈਮੀਕੰਡਕਟਰ ਪਲਾਂਟ ਲਗਾਉਣ ਲਈ ਵਿਦੇਸ਼ੀ ਕੰਪਨੀ ਨਾਲ ਕੀਤੀ ਡੀਲ
NEXT STORY