ਮੁੰਬਈ — ਮੁੰਬਈ ਅਤੇ ਇਸ ਦੇ ਉਪਨਗਰਾਂ 'ਚ ਭਾਰੀ ਮੀਂਹ ਦੇ 'ਰੈੱਡ ਅਲਰਟ' ਦੇ ਵਿਚਕਾਰ ਵੀਰਵਾਰ ਨੂੰ ਸਕੂਲ ਅਤੇ ਕਾਲਜ ਬੰਦ ਰਹਿਣਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁੰਬਈ 'ਚ ਭਾਰੀ ਮੀਂਹ ਕਾਰਨ ਸਕੂਲ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀ.ਐਮ.ਸੀ.) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੌਸਮ ਵਿਭਾਗ ਨੇ ਵੀਰਵਾਰ ਸਵੇਰੇ 8.30 ਵਜੇ ਤੱਕ ਬਹੁਤ ਜ਼ਿਆਦਾ ਭਾਰੀ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ 'ਰੈੱਡ ਅਲਰਟ' ਜਾਰੀ ਕੀਤਾ ਹੈ, ਜਿਸ ਕਾਰਨ ਇਹਤਿਆਤ ਵਜੋਂ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਬੀਐਮਸੀ ਨੇ ਕਿਹਾ, "ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਬੀ.ਐਮ.ਸੀ. ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਸਕੂਲ ਅਤੇ ਕਾਲਜ ਵੀਰਵਾਰ ਨੂੰ ਬੰਦ ਰਹਿਣਗੇ।"
ਉਨ੍ਹਾਂ ਕਿਹਾ, "ਯਾਤਰੀਆਂ ਨੂੰ ਮੌਸਮ ਦੀ ਜਾਂਚ ਕਰਨ ਅਤੇ ਉਸ ਅਨੁਸਾਰ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ।" ਮੁੰਬਈ ਅਤੇ ਇਸਦੇ ਉਪਨਗਰਾਂ ਵਿੱਚ ਬੁੱਧਵਾਰ ਦੁਪਹਿਰ ਤੋਂ ਭਾਰੀ ਬਾਰਸ਼ ਜਾਰੀ ਹੈ, ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਲੋਕਲ ਟਰੇਨਾਂ ਨੂੰ ਕੁਰਲਾ ਅਤੇ ਠਾਣੇ ਸਟੇਸ਼ਨਾਂ ਵਿਚਕਾਰ ਰੋਕ ਦਿੱਤਾ ਗਿਆ ਅਤੇ ਯਾਤਰੀ ਫਸ ਗਏ, ਜਦਕਿ ਸੜਕਾਂ 'ਤੇ ਆਵਾਜਾਈ ਮੱਠੀ ਰਹੀ।
ਸ਼ਾਹੀ ਈਦਗਾਹ ਪ੍ਰਬੰਧਨ ਕਮੇਟੀ ਨੂੰ ਦਿੱਲੀ ਹਾਈ ਕੋਰਟ ਦੀ ਝਾੜ, ਕਿਹਾ- ਫਿਰਕੂ ਸਿਆਸਤ ਨਾ ਕਰੋ
NEXT STORY