ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਰੁੱਧ ਮਨਮਾਨੇ ਢੰਗ ਨਾਲ ਫੀਸ ਵਾਧੇ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਤੋਂ ਜਵਾਬ ਮੰਗੇ ਗਏ ਹਨ ਅਤੇ ਜੇਕਰ ਕੋਈ ਜਵਾਬ ਨਹੀਂ ਮਿਲਿਆ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਥੇ ਇਕ 'ਜਨ ਸੰਵਾਦ' ਨੂੰ ਸੰਬੋਧਨ ਕਰਦੇ ਹੋਏ, ਮੁੱਖ ਮੰਤਰੀ ਨੂੰ ਮਾਡਲ ਟਾਊਨ ਦੇ ਇਕ ਨਿੱਜੀ ਸਕੂਲ ਬਾਰੇ ਸ਼ਿਕਾਇਤ ਮਿਲੀ ਜੋ ਕਥਿਤ ਤੌਰ 'ਤੇ ਫੀਸਾਂ ਵਧਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਕੱਢ ਰਿਹਾ ਸੀ। ਗੁਪਤਾ ਨੇ 'ਐਕਸ' 'ਤੇ ਇਕ ਪੋਸਟ 'ਚ ਘਟਨਾ ਨੂੰ ਸਾਂਝਾ ਕਰਦੇ ਹੋਏ ਕਿਹਾ,"ਅੱਜ ਮਾਡਲ ਟਾਊਨ ਸਥਿਤ ਕਵੀਨ ਮੈਰੀ ਸਕੂਲ ਨਾਲ ਸਬੰਧਤ ਇਕ ਮਾਮਲਾ ਸਾਹਮਣੇ ਆਇਆ, ਜਿੱਥੇ ਮਾਪਿਆਂ ਨੇ ਅਨੁਚਿਤ ਫੀਸ ਵਸੂਲੀ ਅਤੇ ਵਿਦਿਆਰਥੀਆਂ ਨੂੰ ਸਕੂਲ ਤੋਂ ਕੱਢੇ ਜਾਣ ਦੀ ਸ਼ਿਕਾਇਤ ਕੀਤੀ।"
ਇਹ ਵੀ ਪੜ੍ਹੋ : ਨੌਜਵਾਨ ਨੂੰ 10 ਵਾਰ ਡੰਗਿਆ, ਮੌਤ ਤੋਂ ਬਾਅਦ ਰਾਤ ਭਰ ਲਾਸ਼ ਨੇੜੇ ਬੈਠਾ ਰਿਹਾ ਸੱਪ
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਜਾਂਚ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ,"ਕਿਸੇ ਵੀ ਸਕੂਲ ਨੂੰ ਫੀਸਾਂ ਲਈ ਮਾਪਿਆਂ ਨੂੰ ਤੰਗ ਕਰਨ ਜਾਂ ਗਲਤ ਤਰੀਕੇ ਨਾਲ ਵਿਦਿਆਰਥੀਆਂ ਨੂੰ ਕੱਢਣ ਦਾ ਅਧਿਕਾਰ ਨਹੀਂ ਹੈ।" ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਤੋਂ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਉਲੰਘਣਾ ਦੇ ਨਤੀਜੇ ਵਜੋਂ ਕਾਰਵਾਈ ਕੀਤੀ ਜਾਵੇਗੀ। ਗੁਪਤਾ ਨੇ ਕਿਹਾ,"ਸਾਡੀ ਨੀਤੀ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਸ਼ੋਸ਼ਣ ਜਾਂ ਬੇਨਿਯਮੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਣ ਦੀ ਹੈ - ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਡੀ ਵਚਨਬੱਧਤਾ ਸਪੱਸ਼ਟ ਹੈ ਕਿ ਹਰ ਬੱਚਾ ਨਿਆਂ, ਸਤਿਕਾਰ ਅਤੇ ਗੁਣਵੱਤਾਪੂਰਨ ਸਿੱਖਿਆ ਦਾ ਹੱਕਦਾਰ ਹੈ।'' ਮੁੱਖ ਮੰਤਰੀ ਨੇ ਦੱਸਿਆ,''ਜਿਨ੍ਹਾਂ ਸਕੂਲਾਂ ਵਿਰੁੱਧ ਮਨਮਾਨੇ ਫੀਸ ਵਾਧੇ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨ 'ਚ ਅਸਫ਼ਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।''
ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨਾ ਨੌਜਵਾਨ ਨੂੰ ਪਿਆ ਭਾਰੀ, ਪ੍ਰੇਮਿਕਾ ਨੇ ਤੁੜਵਾਏ ਹੱਥ-ਪੈਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਸਪਤਾਲ ਤੋਂ ਬੱਚਾ ਚੋਰੀ ਹੋਇਆ ਤਾਂ ਲਾਇਸੈਂਸ ਰੱਦ
NEXT STORY