ਨੈਸ਼ਨਲ ਡੈਸਕ- 14 ਜੁਲਾਈ ਯਾਨੀ ਭਲਕੇ ਹਰਿਆਣਾ ਦੇ ਨੂੰਹ ਜ਼ਿਲ੍ਹੇ 'ਚ ਬ੍ਰਜ ਮੰਡਲ ਜਲ ਅਭਿਸ਼ੇਕ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਨੂੰਹ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਯਾਤਰਾ ਦੇ ਦਿਨ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਪੁਲਸ ਵੱਲੋਂ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਪੁਲਸ ਨੇ ਪਲਵਲ ਟੀ-ਪੌਇੰਟ, ਅਡਵਰ ਚੌਕ, ਝੰਡਾ ਚੌਕ, ਖੇਡਲਾ ਮੋੜ ਅਤੇ ਨਲੇਸ਼ਵਰ ਸ਼ਿਵ ਮੰਦਰ ਆਦਿ ਜਗ੍ਹਾ 'ਤੇ ਡਰੋਨ ਰਾਹੀਂ ਸਥਿਤੀ ਦੀ ਜਾਂਚ ਕੀਤੀ।

ਇਸ ਸਬੰਧੀ ਨੂੰਹ ਦੇ ਡੀਐੱਸਪੀ ਹਰਿੰਦਰ ਕੁਮਾਰ ਨੇ ਦੱਸਿਆ ਕਿ 14 ਜੁਲਾਈ ਨੂੰ ਨਲੇਸ਼ਵਰ ਸ਼ਿਵ ਮੰਦਰ ਤੋਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਹੋਣੀ ਹੈ। ਇਸ ਨੂੰ ਲੈ ਕੇ ਉਨ੍ਹਾਂ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਡਰੋਨ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਸ ਨੇ ਕਈ ਇਲਾਕਿਆਂ 'ਚ ਮਕਾਨਾਂ ਦੀਆਂ ਛੱਤਾਂ 'ਤੇ ਪੱਥਰਾਂ ਦੀ ਮੌਜੂਦਗੀ ਨੂੰ ਲੈ ਕੇ ਚਿੰਤਾ ਜਤਾਈ ਤੇ ਇਨ੍ਹਾਂ ਪੱਥਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਡੀਜ਼ਲ ਲਿਜਾ ਰਹੀ ਮਾਲ ਗੱਡੀ ਨੂੰ ਲੱਗੀ ਭਿਆਨਕ ਅੱਗ, ਕਈ ਫੁੱਟ ਉਚੀਆਂ ਉਠੀਆਂ ਲਪਟਾਂ
NEXT STORY