ਨੋਇਡਾ/ਗੌਤਮਬੁੱਧ ਨਗਰ : ਦਿੱਲੀ-ਐਨਸੀਆਰ ਸਮੇਤ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਵਧਦੀ ਠੰਢ, ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹੇ ਦੇ ਸਾਰੇ ਬੋਰਡਾਂ ਨਾਲ ਸਬੰਧਤ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੀ ਪੜ੍ਹਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਪਹਿਲ
ਜ਼ਿਲ੍ਹਾ ਮੈਜਿਸਟ੍ਰੇਟ (DM) ਗੌਤਮਬੁੱਧ ਨਗਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਰਾਹੁਲ ਪੰਵਾਰ ਵੱਲੋਂ ਇਹ ਅਧਿਕਾਰਤ ਹੁਕਮ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਮੌਜੂਦਾ ਮੌਸਮ ਦੀਆਂ ਸਥਿਤੀਆਂ ਛੋਟੇ ਬੱਚਿਆਂ ਦੀ ਸਿਹਤ ਲਈ ਜੋਖਮ ਭਰੀਆਂ ਹੋ ਸਕਦੀਆਂ ਹਨ। ਪਿਛਲੇ ਕਈ ਦਿਨਾਂ ਤੋਂ ਨੋਇਡਾ, ਗ੍ਰੇਟਰ ਨੋਇਡਾ, ਦਾਦਰੀ ਅਤੇ ਜੇਵਰ ਖੇਤਰਾਂ ਵਿੱਚ ਸਵੇਰ ਵੇਲੇ ਭਾਰੀ ਧੂੰਦ ਅਤੇ ਤੇਜ਼ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਬੱਚਿਆਂ ਦੇ ਬਿਮਾਰ ਹੋਣ ਅਤੇ ਸੜਕੀ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਸੀ।
ਹੁਕਮ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਇਹ ਹੁਕਮ ਜ਼ਿਲ੍ਹੇ ਦੇ ਸਾਰੇ ਪ੍ਰਕਾਰ ਦੇ ਸਕੂਲਾਂ, ਚਾਹੇ ਉਹ ਸਰਕਾਰੀ ਹੋਣ ਜਾਂ ਪ੍ਰਾਈਵੇਟ 'ਤੇ ਬਰਾਬਰ ਰੂਪ ਵਿੱਚ ਲਾਗੂ ਹੋਵੇਗਾ। ਇਸ ਤੋਂ ਇਲਾਵਾ, ਇਹ ਹੁਕਮ ਸਾਰੇ ਵਿਦਿਅਕ ਅਦਾਰਿਆਂ 'ਤੇ ਵੀ ਮਾਨਯੋਗ ਹੋਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸਕੂਲ ਪ੍ਰਬੰਧਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੌਸਮ ਵਿਭਾਗ ਦੀ ਰਿਪੋਰਟ ਅਤੇ ਸਿਹਤ ਮਾਹਿਰਾਂ ਦੀ ਸਲਾਹ ਦੇ ਆਧਾਰ 'ਤੇ ਲਏ ਗਏ ਇਸ ਫੈਸਲੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਫਿਲਹਾਲ ਰਾਹਤ ਮਿਲੀ ਹੈ।
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨੂੰ ਲਿਆਂਦਾ ਜਾ ਸਕਦਾ ਹੈ ਰਾਜ ਸਭਾ ’ਚ
NEXT STORY