ਯੂਪੀ : ਉੱਤਰ ਪ੍ਰਦੇਸ਼ 'ਚ ਠੰਡ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ 'ਚ ਪੂਰਾ ਸੂਬਾ ਆ ਗਿਆ ਹੈ। ਰਾਜਧਾਨੀ ਲਖਨਊ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। 11 ਜਨਵਰੀ ਤੱਕ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ ਅਤੇ ਆਨਲਾਈਨ ਕਲਾਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹਦਾਇਤ ਜ਼ਿਲ੍ਹਾ ਮੈਜਿਸਟ੍ਰੇਟ ਸੂਰਿਆਪਾਲ ਗੰਗਵਾਰ ਨੇ ਦਿੱਤੀ ਹੈ।
ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ
ਜ਼ਿਲ੍ਹਾ ਮੈਜਿਸਟਰੇਟ ਸੂਰਿਆਪਾਲ ਗੰਗਵਾਰ ਨੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਡੀਐਮ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਤ ਲਹਿਰ ਨਾਲ ਸਬੰਧਤ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਲਖਨਊ ਜ਼ਿਲ੍ਹੇ ਦੇ ਹੋਰ ਸਾਰੇ ਸਕੂਲਾਂ (ਸਾਰੇ ਬੋਰਡਾਂ) ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਤੀ 04 ਜਨਵਰੀ 2025 (ਚਾਰ ਜਨਵਰੀ 2025) ਤੋਂ 11 ਜਨਵਰੀ, 2025 ਤੱਕ ਛੁੱਟੀਆਂ ਹੋਣਗੀਆਂ। ਇਸ ਦੌਰਾਨ ਉਹਨਾਂ ਦੇ ਸਕੂਲ ਬੰਦ ਰਹਿਣਗੇ।
ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ
ਡੀਐੱਮ ਨੇ ਹਦਾਇਤ ਕੀਤੀ ਕਿ ਜਿਨ੍ਹਾਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਸਕੂਲਾਂ ਵਿੱਚ 4 ਜਨਵਰੀ ਤੋਂ 11 ਜਨਵਰੀ ਤੱਕ ਆਨਲਾਈਨ ਕਲਾਸਾਂ ਕਰਵਾਈਆਂ ਜਾਣ। ਆਨਲਾਈਨ ਪ੍ਰਬੰਧਾਂ ਦੀ ਅਣਹੋਂਦ ਨਾ ਹੋਣ 'ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲਗਵਾਏ ਜਾਣੇ ਚਾਹੀਦੇ ਹਨ। ਇਸ ਤਰ੍ਹਾਂ ਬੱਚਿਆਂ ਨੂੰ ਇਸ ਕੜਾਕੇ ਦੀ ਠੰਢ ਤੋਂ ਬਚਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ - ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਦਾ ਕਹਿਰ ਜਾਰੀ, 500 ਤੋਂ ਵੱਧ ਉਡਾਣਾਂ ਤੇ 24 ਟਰੇਨਾਂ ਹੋਈਆਂ ਲੇਟ
NEXT STORY