ਵੈੱਬ ਡੈਸਕ : ਪੰਜਾਬ ਸਣੇ ਪੂਰਾ ਉੱਤਰ ਭਾਰਤ ਇਸ ਵੇਲੇ ਹੱਡ ਚੀਰਵੀਂ ਠੰਡ ਨਾਲ ਠੁਰ-ਠੁਰ ਕਰ ਰਿਹਾ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਭਾਵ 15 ਜਨਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪਰ ਦੂਜੇ ਪਾਸੇ ਹਰਿਆਣਾ ਸਰਕਾਰ ਨੇ ਇਸ ਅੱਤ ਦੀ ਠੰਡ ਵਿਚ ਹਾਲੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅੱਜ ਜਾਰੀ ਕੀਤੇ ਤਾਜ਼ਾ ਹੁਕਮਾਂ ਮੁਤਾਬਕ ਹਰਿਆਣਾ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਭਾਰੀ ਠੰਡ ਕਾਰਨ 17 ਜਨਵਰੀ ਤੱਕ ਬੰਦ ਰਹਿਣਗੇ। ਸਕੂਲ ਮੁੜ 19 ਜਨਵਰੀ ਨੂੰ ਖੋਲੇ ਜਾਣਗੇ ਕਿਉਂਕਿ 18 ਜਨਵਰੀ ਦਾ ਐਤਵਾਰ ਹੈ।
Directorate School Education, ਹਰਿਆਣਾ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਠੰਡ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ 17 ਜਨਵਰੀ, 2026 (ਸ਼ਨੀਵਾਰ) ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ।

19 ਜਨਵਰੀ ਤੋਂ ਲੱਗਣਗੀਆਂ ਜਮਾਤਾਂ
ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ, ਸਕੂਲ ਹੁਣ 19 ਜਨਵਰੀ, 2026 (ਸੋਮਵਾਰ) ਤੋਂ ਦੁਬਾਰਾ ਆਮ ਵਾਂਗ ਖੁੱਲ੍ਹਣਗੇ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬੋਰਡ ਪ੍ਰੀਖਿਆਵਾਂ ਵਾਲੇ ਵਿਦਿਆਰਥੀਆਂ ਲਈ ਖ਼ਾਸ ਹਦਾਇਤ
ਛੁੱਟੀਆਂ ਦੇ ਬਾਵਜੂਦ, ਬੋਰਡ ਦੀਆਂ ਜਮਾਤਾਂ ਲਈ ਕੁਝ ਛੋਟ ਦਿੱਤੀ ਗਈ ਹੈ। ਨੋਟਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ CBSE, ICSE ਜਾਂ ਹੋਰ ਬੋਰਡਾਂ ਦੇ ਨਿਯਮਾਂ ਅਨੁਸਾਰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਸਕੂਲ ਬੁਲਾਇਆ ਜਾ ਸਕਦਾ ਹੈ। ਇਸ ਲਈ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਅਤਿ ਦੀ ਸਰਦੀ ਤੋਂ ਬਚਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿਲ ਦਹਿਲਾ ਦੇਣ ਵਾਲੀ ਵਾਰਦਾਤ ! ਮਾਂ ਤੇ 3 ਮਾਸੂਮ ਬੱਚਿਆਂ ਦਾ ਬੇਰਹਿਮੀ ਨਾਲ ਕਤਲ, 5 ਦਿਨਾਂ ਬਾਅਦ...
NEXT STORY