ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ, ਜਿਸ ਕਾਰਨ ਬੱਚਿਆਂ ਦਾ ਸਕੂਲ ਜਾਣਾ ਮੁਸ਼ਕਲ ਅਤੇ ਖ਼ਤਰਨਾਕ ਹੋ ਗਿਆ ਹੈ। ਠੰਡ ਕਾਰਨ ਕਈ ਰਾਜਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੱਖ-ਵੱਖ ਰਾਜਾਂ ਵਿੱਚ ਇਹ ਛੁੱਟੀਆਂ ਮੌਸਮ ਅਤੇ ਸਥਾਨਕ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਤੈਅ ਕੀਤੀਆਂ ਗਈਆਂ ਹਨ। ਆਓ ਜਾਣਦੇ ਹਾਂ ਦਿੱਲੀ, ਯੂਪੀ, ਪੰਜਾਬ, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਅਤੇ ਸਕੂਲ ਖੁੱਲ੍ਹਣ ਦੀਆਂ ਤਰੀਖ਼ਾਂ ਦੇ ਐਲਾਨ ਬਾਰੇ...
ਦਿੱਲੀ 'ਚ ਸਰਦੀਆਂ ਦੀਆਂ ਛੁੱਟੀਆਂ
ਦਿੱਲੀ-ਐੱਨਸੀਆਰ ਵਿੱਚ ਸਕੂਲ ਇਸ ਸਮੇਂ ਹਾਈਬ੍ਰਿਡ ਮੋਡ ਵਿੱਚ ਚੱਲ ਰਹੇ ਹਨ। ਸਰਕਾਰ ਨੇ 1 ਜਨਵਰੀ ਤੋਂ 15 ਜਨਵਰੀ 2025 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 16 ਜਨਵਰੀ ਤੋਂ ਸਕੂਲ ਖੋਲ੍ਹਣ ਬਾਰੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ
ਪੰਜਾਬ 'ਚ ਛੁੱਟੀਆਂ
ਸੂਬੇ 'ਚ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਗੈਰ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 7 ਜਨਵਰੀ ਤੋਂ ਖੁੱਲ੍ਹਣਗੇ। ਇਸ ਦੀ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਸਕੂਲ ਇਸ ਹਦਾਇਤ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ 'ਚ ਸਰਦੀਆਂ ਦੀਆਂ ਛੁੱਟੀਆਂ
ਹਰਿਆਣਾ ਸਰਕਾਰ ਨੇ ਹਰਿਆਣਾ ਦੇ ਸਾਰੇ ਸਕੂਲਾਂ ਵਿਚ 1 ਜਨਵਰੀ ਤੋਂ 15 ਜਨਵਰੀ 2025 ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। 15 ਜਨਵਰੀ ਤੋਂ ਬਾਅਦ ਸਕੂਲ ਮੁੜ ਖੁੱਲ੍ਹਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਮਾਂ-ਪਿਓ ਦੀ ਲਾਪਰਵਾਹੀ ਬੱਚੇ 'ਤੇ ਪਈ ਭਾਰੀ, ਝੂਲਾ ਝੂਟਦਿਆਂ ਮਿੰਟਾਂ 'ਚ ਵਾਪਰ ਗਿਆ ਭਾਣਾ
ਜੰਮੂ-ਕਸ਼ਮੀਰ: ਫਰਵਰੀ ਤੱਕ ਬੰਦ
ਜੰਮੂ-ਕਸ਼ਮੀਰ ਵਿੱਚ ਇਸ ਸਮੇਂ ਠੰਡ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਮੌਕੇ ਜੰਮੂ-ਕਸ਼ਮੀਰ ਵਿੱਚ ਸਾਰੇ ਸਕੂਲ ਫਰਵਰੀ ਮਹੀਨੇ ਤੱਕ ਬੰਦ ਕਰ ਦਿੱਤੇ ਹਨ ਅਤੇ ਵੱਖ-ਵੱਖ ਜਮਾਤਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ:
5ਵੀਂ ਤੱਕ ਦੇ ਸਕੂਲ: 10 ਦਸੰਬਰ 2024 ਤੋਂ 28 ਫਰਵਰੀ 2025 ਤੱਕ।
6ਵੀਂ ਤੋਂ 12ਵੀਂ ਤੱਕ ਸਕੂਲ : 16 ਦਸੰਬਰ 2024 ਤੋਂ 28 ਫਰਵਰੀ 2025 ਤੱਕ।
ਇਹ ਤਰੀਖ਼ਾਂ ਮੌਸਮ ਦੀਆਂ ਸਥਿਤੀਆਂ ਦੇ ਆਧਾਰ 'ਤੇ ਬਦਲੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ - ਸਰਪੰਚ ਸਾਹਿਬ ਦੀ ਬੋਲੈਰੋ 'ਚ ਫੱਸ ਗਈ ਬਾਈਕ, ਦੂਰ ਤੱਕ ਲੈ ਗਿਆ ਘੜੀਸ (Video Viral)
ਉੱਤਰ ਪ੍ਰਦੇਸ਼ 'ਚ ਸਰਦੀਆਂ ਦੀਆਂ ਛੁੱਟੀਆਂ
ਉੱਤਰ ਪ੍ਰਦੇਸ਼ 'ਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਮੌਸਮ ਨੂੰ ਦੇਖਦੇ ਹੋਏ ਜਲਦ ਹੀ ਛੁੱਟੀਆਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਰਾਜਸਥਾਨ ਦੇ ਸਕੂਲਾਂ 'ਚ ਛੁੱਟੀਆਂ
ਰਾਜਸਥਾਨ ਦੇ ਸਕੂਲ ਸਿੱਖਿਆ ਵਿਭਾਗ ਨੇ 25 ਦਸੰਬਰ 2024 ਤੋਂ 5 ਜਨਵਰੀ 2025 ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਹਾਲਾਂਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਇਨ੍ਹਾਂ ਛੁੱਟੀਆਂ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਦਿਖਾਈ ਦੇਵੇਗਾ ਸ਼ਾਨਦਾਰ ਨਜ਼ਾਰਾ, ਅਸਮਾਨ 'ਚ ਹੋਵੇਗੀ ਤਾਰਿਆਂ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY