ਜੈਪੁਰ- ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਰਾਜਸਥਾਨ ਦੇ ਝਾਲਾਵਾੜ ਦੇ ਜ਼ਿਲ੍ਹਾ ਕਲੈਕਟਰ ਅਜੇ ਸਿੰਘ ਰਾਠੌੜ ਨੇ ਸੋਮਵਾਰ ਨੂੰ ਜ਼ਿਲ੍ਹੇ 'ਚ ਸਕੂਲਾਂ ਦੀਆਂ ਛੁੱਟੀਆਂ 6 ਅਗਸਤ ਤੱਕ ਵਧਾ ਦਿੱਤੀਆਂ ਹਨ। ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਚੌਕਸੀ ਵਜੋਂ ਪਹਿਲਾਂ ਐਲਾਨ ਕੀਤੀਆਂ ਗਈਆਂ ਛੁੱਟੀਆਂ ਨੂੰ ਹੁਣ ਵਧਾ ਦਿੱਤਾ ਗਿਆ ਹੈ। ਮੁੱਖ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੀਡੀਈਓ) ਰਾਮ ਸਿੰਘ ਮੀਣਾ ਨੇ ਦੱਸਿਆ ਕਿ ਜਮਾਤ 1 ਤੋਂ 12 ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 6 ਅਗਸਤ ਤੱਕ ਬੰਦ ਰਹਿਣਗੇ। ਇਸੇ ਤਰ੍ਹਾਂ ਜ਼ਿਲ੍ਹੇ ਦੇ ਆਂਗਨਵਾੜੀ ਕੇਂਦਰ ਵੀ ਇਸ ਦੌਰਾਨ ਬੰਦ ਰਹਿਣਗੇ।
ਇਹ ਵੀ ਪੜ੍ਹੋ : ਬੰਦ ਹੋ ਜਾਣਗੇ 500 ਦੇ ਨੋਟ ! ਜਾਣੋ ਕੀ ਹੈ RBI ਦਾ ਕਹਿਣਾ
ਖ਼ਾਸ ਗੱਲ ਇਹ ਹੈ ਕਿ ਆਦੇਸ਼ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀਆਂ ਸਿਰਫ਼ ਵਿਦਿਆਰਥੀਆਂ ਲਈ ਹਨ। ਸਾਰੇ ਸਿੱਖਿਅਕ ਅਤੇ ਗੈਰ-ਸਿੱਖਿਅਕ ਕਰਮਚਾਰੀਆਂ ਨੂੰ ਹਮੇਸ਼ਾ ਦੀ ਤਰ੍ਹਾਂ ਸਕੂਲ ਆਉਣਾ ਜ਼ਰੂਰੀ ਹੈ। ਜੇਕਰ ਕੋਈ ਸੰਸਥਾ ਪਾਬੰਦੀਸ਼ੁਦਾ ਮਿਆਦ ਦੌਰਾਨ ਜਮਾਤਾਂ ਸੰਚਾਲਿਤ ਕਰਦਾ ਪਾਇਆ ਜਾਂਦਾ ਹੈ ਤਾਂ ਆਫ਼ਤ ਪ੍ਰਬੰਧਨ ਐਕਟ 2005 ਦੇ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਜਸਥਾਨ 'ਚ ਮੋਹਲੇਧਾਰ ਮੀਂਹ ਕਾਰਨ ਸਕੂਲ ਦੀ ਛੱਤ ਡਿੱਗਣ ਨਾਲ 7 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵੇਰੇ-ਸਵੇਰੇ ਕਾਂਗਰਸੀ ਸੰਸਦ ਮੈਂਬਰ ਨਾਲ ਹੋ ਗਿਆ ਵੱਡਾ ਕਾਂਡ ! ਸੈਰ ਕਰਨ ਸਮੇਂ...
NEXT STORY