ਨੈਸ਼ਨਲ ਡੈਸਕ- ਤੇਲੰਗਾਨਾ ਸੂਬੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਯਾਦਾਦਰੀ ਭੁਵਨਗਿਰੀ ਜ਼ਿਲ੍ਹੇ ਵਿੱਚ ਬੀ.ਸੀ. ਗਰਲਜ਼ ਰਿਹਾਇਸ਼ੀ ਸਕੂਲ ਦੀ 5ਵੀਂ ਜਮਾਤ ਦੀ ਵਿਦਿਆਰਥਣ ਨੇ ਸੋਮਵਾਰ ਨੂੰ ਹੋਸਟਲ ਦੀ ਇਮਾਰਤ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਇਹ ਘਟਨਾ ਜ਼ਿਲ੍ਹੇ ਦੇ ਚੌਟੂਪਲ ਮੰਡਲ ਅਧੀਨ ਆਉਂਦੇ ਤੁਪਰਾਨਪੇਟ ਦੇ ਜਯੋਤੀਬਾਪੁਲੇ ਹੋਸਟਲ ਵਿੱਚ ਵਾਪਰੀ।
ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਧਿਆ ਵਜੋਂ ਹੋਈ ਹੈ, ਜਿਸ ਨੇ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੰਧਿਆ ਮਹਿਬੂਬਨਗਰ ਦੀ ਰਹਿਣ ਵਾਲੀ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਮਾਪਿਆਂ ਨੇ ਜ਼ਬਰਦਸਤੀ ਉਸ ਨੂੰ ਸਕੂਲ 'ਚ ਦਾਖ਼ਲ ਕਰਵਾਇਆ ਸੀ ਤੇ ਹੋਸਟਲ ਭੇਜਿਆ ਸੀ। ਦਾਖਲਾ ਲੈਣ ਤੋਂ ਇੱਕ ਦਿਨ ਬਾਅਦ ਹੀ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ
ਫਿਲਹਾਲ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਸ ਨੇ ਇਹ ਕਦਮ ਆਖ਼ਿਰ ਕਿਉਂ ਚੁੱਕਿਆ, ਇਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਭਾਰਤ 'ਚ ਪੈਰ ਪਸਾਰ ਰਹੀ ਇਹ 'ਖ਼ਾਮੋਸ਼ ਮਹਾਮਾਰੀ' !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੂਬੇ ਦੇ 2000 ਪਿੰਡਾਂ 'ਚ ਇਨ੍ਹਾਂ ਲੋਕਾਂ ਨੂੰ ਮਿਲੇਗੀ 5-5 ਏਕੜ ਜ਼ਮੀਨ ! CM ਨੇ ਖ਼ੁਦ ਕੀਤਾ ਐਲਾਨ
NEXT STORY