ਸਹਾਰਨਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਪੁਵਾਰਕਾਂ ਬਲਾਕ ਵਿਕਾਸ ਖੇਤਰ 'ਚ ਸਥਿਤ ਇਕ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਦਿਆਰਥੀ-ਵਿਦਿਆਰਥਣਾਂ ਤੋਂ ਗੱਡੀ ਦੀ ਸਫ਼ਾਈ ਕਰਵਾਉਣ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸੰਬੰਧ 'ਚ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ (ਬੀਐੱਸਏ) ਕੁਮਾਰੀ ਕੋਮਲ ਨੇ ਸਦਰ ਦੇ ਬਲਾਕ ਸਿੱਖਿਆ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਸੌਂਪੀ ਹੈ।
ਬੀਐੱਸਏ ਨੇ ਕਿਹਾ ਕਿ ਜਾਂਚ ਕਰਵਾਉਣ ਤੋਂ ਬਾਅਦ ਹੀ ਇਸ ਮਾਮਲੇ 'ਚ ਕੋਈ ਕਾਰਵਾਈ ਕੀਤੀ ਜਾਵੇਗੀ। ਇਕ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ-ਵਿਦਿਆਰਥਣਾਂ ਤੋਂ ਕੰਪਲੈਕਸ 'ਚ ਗੱਡੀ ਦੀ ਸਫਾਈ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਕੁਝ ਵਿਦਿਆਰਥੀ ਕਿਤਾਬ-ਕਾਪੀ ਛੱਡ ਕੇ ਇਕ ਗੱਡੀ ਦੀ ਸਫਾਈ ਕਰਦੇ ਦੇਖੇ ਜਾ ਸਕਦੇ ਹਨ। ਸੂਤਰਾਂ ਅਨੁਸਾਰ ਇਹ ਵੀਡੀਓ ਬਲਾਕ ਪੁਵਾਰਕਾਂ ਦੇ ਪਿੰਡ ਪਾਲੀ ਦੇ ਪ੍ਰਾਇਮਰੀ ਸਕੂਲ ਦਾ ਲੱਗ ਰਿਹਾ ਹੈ। ਵੀਡੀਓ 'ਚ ਸਕੂਲ ਦੇ ਅਧਿਆਪਕ ਵੀ ਵਿਦਿਆਰਥੀਆਂ ਨੂੰ ਕਾਰ ਧੋਂਦੇ ਦੇਖ ਰਹੇ ਹਨ। ਬੀਐੱਸਏ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ 'ਚ ਉੱਚਿਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਨੇ ਆਪਣੀ ਹੀ ਮਾਸੂਮ ਬੱਚੀ ਦਾ ਕੀਤਾ ਕ.ਤ.ਲ, ਦੱਸੀ ਹੈਰਾਨ ਕਰਨ ਵਾਲੀ ਵਜ੍ਹਾ
NEXT STORY