ਕੋਰਬਾ- ਸਰਕਾਰੀ ਰਿਹਾਇਸ਼ੀ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਵਲੋਂ ਬੱਚੀ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਦੀ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਅਧਇਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥਣ ਨੇ ਗਰਭ ਅਵਸਥਾ ਦੇ 7ਵੇਂ ਜਾਂ 8ਵੇਂ ਮਹੀਨੇ ਬੱਚੀ ਨੂੰ ਜਨਮ ਦਿੱਤਾ ਅਤੇ ਨਵਜਾਤ ਦੀ ਹਾਲਤ ਗੰਭੀਰ ਹੈ। ਇਹ ਘਟਨਾ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੀ ਹੈ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਸਕੂਲ 'ਚ ਮੰਗਲਵਾਰ ਨੂੰ ਇਹ ਮਾਮਲਾ ਉਸ ਦੌਰਾਨ ਸਾਹਮਣੇ ਆਇਆ ਸੀ, ਜਦੋਂ ਹੋਸਟਲ ਦੀ ਸੁਪਰਡੈਂਟ ਜੈ ਕੁਮਾਰ ਰਾਤ੍ਰੇ ਨੂੰ ਸੂਚਨਾ ਮਿਲੀ ਕਿ 17 ਸਾਲਾ ਇਕ ਵਿਦਿਆਰਥਣ ਬੀਮਾਰ ਸੀ। ਹੋਸਟਲ ਦੀਆਂ ਹੋਰ ਵਿਦਿਆਰਥਣਾਂ ਨੇ ਸੁਪਰਡੈਂਟ ਨੇ ਦੱਸਿਆ ਕਿ ਵਿਦਿਆਰਥਣ ਸੋਮਵਾਰ ਦੇਰ ਰਾਤ ਤੋਂ ਹੀ ਉਲਟੀ ਕਰ ਰਹੀ ਸੀ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਸੁਪਰਡੈਂਟ ਅਨੁਸਾਰ, ਨਵਜਾਤ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦੇਣ ਦੇ ਬਾਅਦ ਤਲਾਸ਼ ਕੀਤੇ ਜਾਣ 'ਤੇ ਕੰਪਲੈਕਸ 'ਚ ਉਹ ਪਾਈ ਗਈ। ਅਧਿਕਾਰੀ ਨੇ ਦੱਸਿਆ ਕਿ ਸਿਹਤ ਖ਼ਰਾਬ ਹੋਣ 'ਤੇ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਸਵੀਕਾਰ ਕੀਤਾ ਕਿ ਉਸ ਨੇ ਸੋਮਵਾਰ ਦੇਰ ਰਾਤ ਬੱਚੀ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਬੱਚੀ ਨੂੰ ਟਾਇਲਟ ਦੀ ਖਿੜਕੀ ਤੋਂ ਬਾਹਰ ਸੁੱਟ ਦਿੱਤਾ ਸੀ। ਕੋਰਬਾ ਦੇ ਜ਼ਿਲ੍ਹਾ ਅਧਿਕਾਰੀ ਅਜੀਤ ਵਸੰਤ ਨੇ ਦੱਸਇਆ ਕਿ ਹੋਸਟਲ ਦੀ ਸੁਪਰਡੈਂਟ ਨੂੰ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਕਿਉਂਕਿ ਉਸ ਨੂੰ ਵਿਦਿਆਰਥਣ ਦੇ ਗਰਭਵਤੀ ਹੋਣ ਦਾ ਪਤਾ ਹੀ ਨਹੀਂ ਲੱਗਾ। ਉਨ੍ਹਾਂ ਨੇ ਸਿਹਤ ਅਤੇ ਮਹਿਲਾ ਤੇ ਬਾਲ ਵਿਭਾਗ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਕੋਰਬਾ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਬਾਲ ਰੋਗਾਂ ਦੇ ਡਾਕਟਰ ਰਾਕੇਸ਼ ਵਰਮਾ ਨੇ ਦੱਸਿਆ,''ਬੱਚੀ ਨੂੰ ਗੰਭੀਰ ਨਵਜਾਤ ਸ਼ਿਸ਼ੂ ਦੇਖਭਾ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਖੱਬੇ ਫੇਫੜੇ 'ਤੇ ਸੱਟ ਦੇ ਨਿਸ਼ਾਨ ਹਨ। ਬੱਚੀ ਦੀ ਹਾਲਤ ਗੰਭੀਰ ਹੈ।''
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
17 ਸਾਲ ਪਹਿਲਾਂ ਜਿਸ ਭਰਾ ਦੇ ਕਤਲ ਕੇਸ 'ਚ ਹੋਈ ਸਜ਼ਾ ਉਹ ਨਿਕਲਿਆ ਜ਼ਿੰਦਾ, ਪੁਲਸ ਵੀ ਰਹਿ ਗਈ ਹੱਕੀ ਬੱਕੀ
NEXT STORY