ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਮੰਗਲਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਘੱਟੋ-ਘੱਟ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਦੀ ਜਾਣਕਾਰੀ ਅਧਿਕਾਰੀ ਨੇ ਦਿੱਤੀ। ਇਸ ਧਮਕੀ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਸਕੂਲ ਪਹੁੰਚ ਗਈਆਂ, ਜਿਸ ਕਾਰਨ ਸਕੂਲਾਂ ਨੂੰ ਖਾਲੀ ਕਰਵਾਉਣਾ ਪਿਆ। ਮਾਮਲੇ ਦੀ ਜਾਂਚ ਤੋਂ ਬਾਅਦ ਧਮਕੀ ਫਰਜ਼ੀ ਨਿਕਲੀ।
ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਘੱਟੋ-ਘੱਟ ਦੋ ਸਕੂਲਾਂ ਨੂੰ ਬੰਬ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ, ਜਿਸ ਕਾਰਨ ਸਕੂਲ ਦੇ ਅਹਾਤੇ ਤੋਂ ਵਿਦਿਆਰਥੀਆਂ ਨੂੰ ਤੁੰਰਤ ਬਾਹਰ ਕੱਢਿਆ ਗਿਆ। ਕਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਫੋਨ ਕਰਕੇ ਬੁਲਾਇਆ ਗਿਆ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਉਨ੍ਹਾਂ ਨੂੰ ਧੌਲਾ ਕੁਆਂ ਦੇ ਆਰਮੀ ਪਬਲਿਕ ਸਕੂਲ ਤੋਂ ਇੱਕ ਕਾਲ ਆਈ, ਜਿਸ ਵਿਚ ਉਨ੍ਹਾਂ ਨੇ ਬੰਬ ਦੀ ਈਮੇਲ ਬਾਰੇ ਦੱਸਿਆ। ਸੁਰੱਖਿਆ ਕਰਮਚਾਰੀਆਂ ਨੇ ਸਕੂਲ ਦੀ ਇਮਾਰਤ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ। ਪੁਲਸ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਧਮਕੀਆਂ ਨਾਲ ਸਬੰਧਤ ਜਾਣਕਾਰੀ ਦਾ ਵਿਸ਼ਲੇਸ਼ਣ ਕਰ ਰਹੀ ਹੈ।
ਇਹ ਵੀ ਪੜ੍ਹੋ : ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
ਇੱਕ ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਸਦੀ ਜਾਂਚ ਕਰਨ ਤੋਂ ਬਾਅਦ ਇਹ ਧਮਕੀ ਝੂਠੀ ਸਾਬਤ ਹੋਈ। ਸਰਦਾਰ ਪਟੇਲ ਵਿਦਿਆਲਿਆ ਨੂੰ ਵੀ ਧਮਕੀ ਮਿਲੀ ਹੈ। ਸਕੂਲ ਨੇ ਇੱਕ ਨੋਟਿਸ ਵਿੱਚ ਕਿਹਾ ਹੈ ਕਿ ਸੁਰੱਖਿਆ ਧਮਕੀ ਮਿਲਣ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਕੈਂਪਸ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਲੋੜੀਂਦੀ ਕਾਰਵਾਈ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਹਿਲਾ ਬਾਈਕਰ ਨੂੰ ਟੱਕਰ ਮਾਰ ਫਰਾਰ ਹੋਏ ਕਾਰ ਸਵਾਰ ! ਪੀੜਤਾ ਨੇ ਵੀਡੀਓ ਸ਼ੇਅਰ ਕਰ ਲਾਏ ਗਭੀਰ ਇਲਜ਼ਾਮ
NEXT STORY