ਹਰਿਆਣਾ- ਸਕੂਲਾਂ 'ਚ ਗਰਮੀਆਂ ਦਾ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ 'ਚ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 1 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਨੇ ਆਦੇਸ਼ ਜਾਰੀ ਕਰ ਕੇ ਕਿਹਾ ਕਿ 30 ਦਿਨ ਸੂਬੇ ਦੇ ਸਾਰੇ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਇਕ ਜੁਲਾਈ ਤੋਂ ਸਕੂਲ ਮੁੜ ਖੁੱਲ੍ਹਣਗੇ।

ਇਹ ਵੀ ਪੜ੍ਹੋ : ਅਗਲੇ 24 ਘੰਟਿਆਂ 'ਚ ਪਵੇਗਾ ਮੀਂਹ ! ਅੱਗ ਵਰ੍ਹਾਊ ਗਰਮੀ ਤੋਂ ਮਿਲੇਗੀ ਰਾਹਤ
ਸਿੱਖਿਆ ਵਿਭਾਗ ਨੇ ਕਿਹਾ ਕਿ ਸਾਰੇ ਜ਼ਿਲ੍ਹੇ ਅਤੇ ਬਲਾਕ ਸਿੱਖਿਆ ਅਧਿਕਾਰੀ ਆਪਣੇ-ਆਪਣੇ ਖੇਤਰਾਂ 'ਚ ਆਦੇਸ਼ਾਂ ਦੀ ਪਾਲਣਾ ਕਰਨ। ਹਰਿਆਣਾ ਸਿੱਖਿਆ ਵਿਭਾਗ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਹੁੰਦੀਆਂ ਸਨ। ਹਰ ਸਾਲ ਸਾਰੇ ਸਕੂਲ ਸਿਰਫ਼ 30 ਦਿਨਾਂ ਲਈ ਬੰਦ ਰਹਿੰਦੇ ਹਨ। ਗਰਮੀ ਜ਼ਿਆਦਾ ਹੋਣ ਕਾਰਨ ਜ਼ਿਲ੍ਹੇ ਦੇ ਡੀਸੀ (ਡਿਪਟੀ ਕਮਿਸ਼ਨਰ) ਸਕੂਲਾਂ ਦੀਆਂ ਛੁੱਟੀਆਂ ਵਧਾਉਣ 'ਤੇ ਫ਼ੈਸਲਾ ਲੈਂਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰੀ ਤੋਂ ਪਹਿਲਾਂ ਕੁਝ ਮਿੱਠਾ ਹੋ ਜਾਏ...,ਮਿਠਾਈ ਖਾ ਚੋਰਾਂ ਨੇ ਕੀਤਾ ਡਾਂਸ, ਫਿਰ ਸਵੀਟ ਸ਼ਾਪ 'ਤੇ ਹੱਥ ਸਾਫ
NEXT STORY