ਪਟਨਾ : ਬਿਹਾਰ ਵਿੱਚ ਅਪਰਾਧੀਆਂ ਦੇ ਹੌਂਸਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਤਹਿਤ ਉਹ ਰੋਜ਼ਾਨਾ ਕਤਲ, ਡਕੈਤੀ ਵਰਗੀਆਂ ਵੱਡੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਰਾਜਧਾਨੀ ਪਟਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਅਪਰਾਧੀਆਂ ਨੇ ਇੱਕ ਨਿੱਜੀ ਸਕੂਲ ਦੇ ਅਧਿਆਪਕ ਦਾ ਗੋਲੀ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਅਧਿਆਪਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਧਨਰੂਆ ਥਾਣਾ ਖੇਤਰ ਦੇ ਸਿਗ੍ਰਾਮਪੁਰ ਨੇੜੇ ਮੰਗਲਵਾਰ ਵਾਲੇ ਦਿਨ ਵਾਪਰੀ ਹੈ। ਮ੍ਰਿਤਕ ਦੀ ਪਛਾਣ ਰਾਮਚੰਦਰ ਯਾਦਵ ਉਰਫ਼ ਗੁਰੂਜੀ (55) ਵਜੋਂ ਹੋਈ ਹੈ। ਉਹ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮਚੰਦਰ ਯਾਦਵ ਨੇੜਲੇ ਪਿੰਡ ਆਸ਼ਰੇਪੁਰ ਵਿੱਚ ਦੁੱਧ ਲੈਣ ਗਿਆ ਹੋਇਆ ਸੀ। ਦੁੱਧ ਲੈ ਕੇ ਵਾਪਸ ਆਉਂਦੇ ਸਮੇਂ ਸਿਗ੍ਰਾਮਪੁਰ ਨੇੜੇ ਬਾਈਕ 'ਤੇ ਸਵਾਰ ਤਿੰਨ ਬਦਮਾਸ਼ਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਇਹ ਮੌਕੇ ਤੋਂ ਫ਼ਰਾਰ ਹੋ ਗਏ। ਛਾਤੀ ਅਤੇ ਢਿੱਡ ਵਿੱਚ ਗੋਲੀਆਂ ਲੱਗਣ ਕਾਰਨ ਰਾਮਚੰਦਰ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : 4 ਸਤੰਬਰ ਨੂੰ ਬੰਦ ਦਾ ਐਲਾਨ!
ਪੁਲਸ ਨੂੰ ਜਦੋਂ ਇਸ ਘਟਨਾ ਦੀ ਸੂਚਨਾ ਮਿਲ ਤਾਂ ਉਹ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਅਧਿਆਪਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਅਧਿਆਪਕ ਦਾ ਕਤਲ ਕਿਹੜੇ ਬਦਮਾਸ਼ਾਂ ਵਲੋਂ ਕੀਤਾ ਗਿਆ ਅਤੇ ਕਿਉਂ ਕੀਤਾ ਗਿਆ।
ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਮਿਲਣ ਲੱਗਾ Work From Home! ਕੰਪਨੀਆਂ ਨੇ ਲੈ ਲਿਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਇੰਡੀਆ ਪੋਸਟ ਪੇਮੈਂਟਸ ਬੈਂਕ 8 ਸਾਲਾਂ 'ਚ ਸਭ ਤੋਂ ਸੁਲਭ ਤੇ ਭਰੋਸੇਯੋਗ ਬੈਂਕ ਦੇ ਰੂਪ 'ਚ ਉਭਰਿਆ
NEXT STORY