ਨੈਸ਼ਨਲ ਡੈਸਕ- ਉੱਤਰ ਭਾਰਤ ਵਿਚ ਗਰਮੀ ਦਾ ਦੌਰ ਜਾਰੀ ਹੈ। ਕਈ ਸੂਬਿਆਂ ਵਿਚ 38 ਤੋਂ 40 ਡਿਗਰੀ ਦੇ ਵਿਚਕਾਰ ਤਾਪਮਾਨ ਬਣਿਆ ਹੋਇਆ ਹੈ। ਅਜਿਹੇ ਵਿਚ ਬੱਚਿਆਂ ਦਾ ਸਕੂਲ ਜਾਣਾ ਵੀ ਮੁਸ਼ਕਲ ਹੋ ਰਿਹਾ ਹੈ। ਇਹ ਹੀ ਵਜ੍ਹਾ ਹੈ ਕਿ ਸਰਕਾਰ ਨੇ ਸਕੂਲ ਦੀ ਟਾਈਮਿੰਗ ਵਿਚ ਬਦਲਾਅ ਕੀਤਾ ਹੈ। ਹੁਣ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ। ਦਰਅਸਲ ਜੰਮੂ-ਕਸ਼ਮੀਰ ਸਰਕਾਰ ਨੇ ਵੱਧਦੀ ਗਰਮੀ ਕਾਰਨ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਦੀ ਟਾਈਮਿੰਗ ਵਿਚ ਬਦਲਾਅ ਦਾ ਐਲਾਨ ਕੀਤਾ ਹੈ। ਨਵੀਂ ਟਾਈਮਿੰਗ ਸੋਮਵਾਰ ਤੋਂ ਲਾਗੂ ਹੋਵੇਗੀ।
ਇਹ ਵੀ ਪੜ੍ਹੋ- ਪੁੱਤ ਦੀ ਮੌਤ ਮਗਰੋਂ ਸੱਸ ਨੇ ਧੀ ਬਣਾ ਕੇ ਤੋਰੀ 'ਨੂੰਹ' ! ਜੇਠ ਨੇ ਪਿਓ ਬਣ ਕੀਤਾ ਕੰਨਿਆਦਾਨ
ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ (DSEK) ਦੇ ਇਕ ਹੁਕਮ ਮੁਤਾਬਕ ਸ਼੍ਰੀਨਗਰ ਨਗਰ ਨਿਗਮ ਖੇਤਰ ਦੇ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਸ਼੍ਰੀਨਗਰ ਜ਼ਿਲ੍ਹੇ ਅਤੇ ਕਸ਼ਮੀਰ ਦੇ ਹੋਰ ਖੇਤਰਾਂ 'ਚ ਸਥਿਤ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਹੁਕਮ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਸਾਰੇ ਵਿਦਿਅਕ ਅਦਾਰਿਆਂ ਲਈ ਨਵੀਂ ਟਾਈਮਿੰਗ ਲਾਜ਼ਮੀ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਕਸ਼ਮੀਰ ਵਿਚ ਇਸ ਸੀਜ਼ਨ ਲਈ ਆਸਧਾਰਨ ਤੌਰ 'ਤੇ ਉੱਚ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਸ਼੍ਰੀਨਗਰ ਕੇਂਦਰ ਨੇ ਵੀਰਵਾਰ ਨੂੰ ਕਿਹਾ ਕਿ 22 ਮਈ ਤੋਂ 26 ਮਈ ਤੱਕ ਕਸ਼ਮੀਰ ਵਿਚ ਆਮ ਤੌਰ 'ਤੇ ਗਰਮ ਅਤੇ ਖੁਸ਼ਕ ਮੌਸਮ ਰਹੇਗਾ।
ਇਹ ਵੀ ਪੜ੍ਹੋ- ਬਜ਼ੁਰਗਾਂ ਲਈ ਵੱਡੀ ਖ਼ਬਰ; ਹੁਣ 3,500 ਰੁਪਏ ਮਿਲੇਗੀ ਮਹੀਨਾਵਾਰ ਪੈਨਸ਼ਨ
ਮੌਸਮ ਵਿਭਾਗ ਨੇ ਕਿਹਾ ਕਿ 27 ਤੋਂ 31 ਮਈ ਤੱਕ ਗਰਮ ਅਤੇ ਖੁਸ਼ਕ ਮੌਸਮ ਜਾਰੀ ਰਹਿਣ ਦੀ ਉਮੀਦ ਹੈ, ਨਾਲ ਹੀ ਕੁਝ ਥਾਵਾਂ 'ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਚਿਤਾਵਨੀ ਵਿਚ ਕਿਹਾ ਗਿਆ ਹੈ ਕਿ ਕਸ਼ਮੀਰ ਦੇ ਕੁਝ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 23 ਮਈ ਤੱਕ ਇਕ ਤੋਂ ਦੋ ਡਿਗਰੀ ਸੈਲਸੀਅਸ ਵਧ ਸਕਦਾ ਹੈ, ਜਿਸ ਕਾਰਨ ਕੁਝ ਇਲਾਕਿਆਂ ਵਿਚ ਲੂ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਤੱਕ ਥੋੜ੍ਹੀ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਬੀਕਾਨੇਰ 'ਚ ਗਰਜੇ PM ਮੋਦੀ, ਕਿਹਾ- 'ਸਿੰਦੂਰ ਮਿਟਾਉਣ ਵਾਲੇ ਮਿੱਟੀ 'ਚ ਮਿਲਾ ਦਿੱਤੇ ਗਏ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੱਤਿਆਪਾਲ ਮਲਿਕ ਦੀ ਸਿਹਤ ਵਿਗੜੀ, ਹਸਪਤਾਲ 'ਚ ਦਾਖ਼ਲ
NEXT STORY