ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ 'ਚ ਲਗਾਤਾਰ ਵਧ ਰਹੀ ਗਰਮੀ ਅਤੇ ਲੂ (ਹੀਟ ਵੇਵ) ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਅਹਿਮ ਫੈਸਲਾ ਲਿਆ ਹੈ। ਛੋਟੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੁਣ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ ਸਵੇਰੇ 7:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲਗਾਈਆਂ ਜਾਣਗੀਆਂ। ਹਾਲਾਂਕਿ, ਉੱਚੀਆਂ ਜਮਾਤਾਂ ਦੀ ਪੜ੍ਹਾਈ ਪਹਿਲਾਂ ਤੋਂ ਨਿਰਧਾਰਤ ਸਮੇਂ ਅਨੁਸਾਰ ਹੀ ਜਾਰੀ ਰਹੇਗੀ।
ਸੀਬੀਐੱਸਸੀ, ਆਈਸੀਐੱਸਈ ਤੇ ਯੂਪੀ ਬੋਰਡਾਂ ਲਈ ਹੁਕਮ ਲਾਜ਼ਮੀ
ਬੇਸਿਕ ਸਿੱਖਿਆ ਵਿਭਾਗ ਵੱਲੋਂ ਸ਼ਨੀਵਾਰ ਨੂੰ ਇਹ ਆਦੇਸ਼ ਜਾਰੀ ਕੀਤਾ ਗਿਆ, ਜਿਸ ਦੀ ਪਾਲਣਾ ਕਰਨਾ ਯੂ.ਪੀ. ਬੋਰਡ, ਸੀ.ਬੀ.ਐੱਸ.ਈ. (CBSE) ਅਤੇ ਆਈ.ਸੀ.ਐੱਸ.ਈ. (ICSE) ਸਮੇਤ ਸਾਰੇ ਬੋਰਡਾਂ ਦੇ ਸਕੂਲਾਂ ਲਈ ਲਾਜ਼ਮੀ ਹੋਵੇਗਾ। ਬੇਸਿਕ ਸਿੱਖਿਆ ਅਧਿਕਾਰੀ ਓ.ਪੀ. ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਪਮਾਨ 'ਚ ਤੇਜ਼ੀ ਨਾਲ ਹੋ ਰਹੀ ਵਾਧੇ ਅਤੇ ਦੁਪਹਿਰ ਵੇਲੇ ਲੂ ਚੱਲਣ ਦੀ ਸੰਭਾਵਨਾ ਕਾਰਨ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਬੱਚਿਆਂ ਦੀ ਸਿਹਤ 'ਤੇ ਕੋਈ ਬੁਰਾ ਪ੍ਰਭਾਵ ਨਾ ਪਵੇ।
ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ ਲਈ ਕੁਝ ਵਾਧੂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਨਿਯਮਤ ਤੌਰ 'ਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਕਲਾਸਰੂਮਾਂ ਵਿੱਚ ਢੁਕਵੀਂ ਵੈਂਟੀਲੇਸ਼ਨ ਅਤੇ ਠੰਢਕ ਦਾ ਪ੍ਰਬੰਧ ਕੀਤਾ ਜਾਵੇ। ਬੱਚਿਆਂ ਨੂੰ ਸਖ਼ਤ ਧੁੱਪ ਵਿੱਚ ਬਾਹਰ ਨਾ ਕੱਢਿਆ ਜਾਵੇ। ਲੂ ਜਾਂ ਡੀਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਮੁਢਲੀ ਸਹਾਇਤਾ ਪ੍ਰਦਾਨ ਕੀਤੀ ਜਾਵੇ।
ਪ੍ਰਸ਼ਾਸਨ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੇਕਰ ਗਰਮੀ ਦਾ ਪ੍ਰਕੋਪ ਹੋਰ ਵਧਦਾ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਸਕੂਲ ਦੇ ਸਮੇਂ ਵਿੱਚ ਹੋਰ ਬਦਲਾਅ ਜਾਂ ਵਾਧੂ ਛੁੱਟੀਆਂ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
NEXT STORY