ਤਿਰੂਚਿਰਾਪੱਲੀ (ਭਾਸ਼ਾ)- ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲੇ ’ਚ ਸਕੂਲੀ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਇਕ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਵਿਦਿਆਰਥਣਾਂ ਸਕੂਲ ਅੰਦਰ ਚੱਲਦੇ ਇਕ ਹੋਸਟਲ ਵਿਚ ਰਹਿੰਦੀਆਂ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਮੇਤ ਅਧਿਕਾਰੀਆਂ ਵੱਲੋਂ ਵਿਦਿਆਰਥਣਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਡਾਕਟਰ ਵੱਲੋਂ ਕੁਝ ਮਹੀਨਿਆਂ ਦੇ ਅਰਸੇ ਦੌਰਾਨ ਕਥਿਤ ਤੌਰ ’ਤੇ ਕੀਤੇ ਗਏ ਜਿਨਸੀ ਸ਼ੋਸ਼ਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਨ੍ਹਾਂ ਅਧਿਕਾਰੀਆਂ ਨੇ ‘ਚਾਈਲਡ ਹੈਲਪਲਾਈਨ’ ਨੂੰ ਮਿਲੀ ਫ਼ੋਨ ਕਾਲ ਦੇ ਆਧਾਰ ’ਤੇ ਕਾਰਵਾਈ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਅਪਰਾਧ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਮਹਿਲਾ ਪੁਲਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਮੁਲਜ਼ਮ ਡਾਕਟਰ ਸੈਮਸਨ (31) ਨੂੰ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸ (ਪੋਕਸੋ) ਐਕਟ ਦੇ ਤਹਿਤ ਗ੍ਰਿਫ਼ਤਾਰ ਕਰ ਕੇ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਮੁਲਜ਼ਮ ਦੀ ਮਾਂ ਸਕੂਲ ਦੀ ਹੈੱਡਮਿਸਟ੍ਰੈੱਸ ਸੀ, ਇਸ ਲਈ ਉਹ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰ ਕੇ ਅਕਸਰ ਹੋਸਟਲ ਆਉਂਦਾ ਸੀ ਅਤੇ ਅਪਰਾਧ ਨੂੰ ਅੰਜਾਮ ਦਿੰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਮੰਤਰੀ ਨੇ Kangana Ranaut 'ਤੇ ਦਿੱਤਾ ਵਿਵਾਦਿਤ ਬਿਆਨ
NEXT STORY