ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਕੂਲਾਂ ਨੂੰ ਸਵੇਰ ਦੀ ਪ੍ਰਾਰਥਨਾ ਦੌਰਾਨ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਜਸਟਿਸ ਵਿਕਰਮ ਨਾਥ, ਆਗਸਟੀਨ ਜਾਰਜ ਮਸੀਹ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ, "ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।" ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਪਟੀਸ਼ਨ ਵਿੱਚ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਦੌਰਾਨ ਪ੍ਰਸਤਾਵਨਾ ਦਾ ਪਾਠ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਸੰਵਿਧਾਨ ਦੇ ਅਨੁਛੇਦ 21ਏ ਦਾ ਹਵਾਲਾ ਦਿੱਤਾ, ਜੋ ਸਿੱਖਿਆ ਦੇ ਅਧਿਕਾਰ ਨਾਲ ਸਬੰਧਤ ਹੈ। ਪਟੀਸ਼ਨ ਨੂੰ ਖਾਰਜ ਕਰਦੇ ਹੋਏ ਬੈਂਚ ਨੇ ਕਿਹਾ, "ਸੰਵਿਧਾਨ ਦੀ ਪ੍ਰਸਤਾਵਨਾ ਪਹਿਲਾਂ ਹੀ ਸਕੂਲਾਂ ਵਿੱਚ 6ਵੀਂ ਜਮਾਤ ਵਿੱਚ ਪੜ੍ਹਾਈ ਜਾਂਦੀ ਹੈ।"
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ
NEXT STORY