ਸ਼ਿਮਲਾ— ਕੋਰੋਨਾ ਵਾਇਰਸ ਹੁਣ ਦੇਸ਼ ’ਚ ਬੇਕਾਬੂ ਹੁੰਦਾ ਜਾ ਰਿਹਾ ਹੈ। ਸਕੂਲੀ ਵਿਦਿਆਰਥੀਆਂ ਵਿਚ ਵੱਧ ਰਹੇ ਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਹੋਇਆ ਹੁਣ ਜ਼ਿਆਦਾਤਰ ਸੂਬਿਆਂ ਵਿਚ ਸੂਬਾ ਸਰਕਾਰਾਂ ਸਕੂਲ ਅਤੇ ਕਾਲਜਾਂ ਨੂੰ ਮੁੜ ਬੰਦ ਕਰਨ ਦਾ ਫ਼ੈਸਲਾ ਲੈਣ ’ਤੇ ਮਜਬੂਰ ਹਨ। ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਨੂੰ ਕਾਬੂ ਕਰਨ ਲਈ 15 ਅਪ੍ਰੈਲ ਤੱਕ ਸਾਰੀਆਂ ਸਿੱਖਿਅਕ ਸੰਸਥਾਵਾਂ ਬੰਦ ਰਹਿਣਗੀਆਂ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਬਾਅਦ ਹੀ ਸੂਬੇ ਵਿਚ ਵਾਇਰਸ ਦੀ ਸਥਿਤੀ ਦੀ ਸਮੀਖਿਆ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ ਕਿ ਸਕੂਲ, ਕਾਲਜ ਖੋਲ੍ਹੇ ਜਾ ਸਕਦੇ ਹਨ ਜਾਂ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਟੀਕਾਕਰਨ ਨਾਲ ਕੋਰੋਨਾ ਨੂੰ ਲੈ ਕੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੇਸ਼ ਵਿਚ ਕੇਸ ਤੇਜ਼ੀ ਨਾਲ ਵੱਧਦੇ ਰਹਿੰਦੇ ਹਨ, ਤਾਂ ਸੈਲਾਨੀਆਂ ਦੇ ਹਿਮਾਚਲ ਆਉਣ ’ਤੇ ਰੋਕ ਲਾਉਣ ਦਾ ਵੀ ਫ਼ੈਸਲਾ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਸੂਬਿਆਂ ਨੇ ਸਕੂਲ ਲੰਬੇ ਸਮੇਂ ਬਾਅਦ ਖੋਲ੍ਹੇ ਸਨ ਪਰ ਵਿਦਿਆਰਥੀਆਂ ਵਿਚਾਲੇ ਕੋਰੋਨਾ ਫੈਲਣ ਮਗਰੋਂ ਸਕੂਲ ਬੰਦ ਕਰਨੇ ਪਏ।
ਦਾਦਾ ਸਾਹਿਬ ਫਾਲਕੇ ਪੁਰਸਕਾਰ ਲਈ ਚੁਣੇ ਜਾਣ 'ਤੇ PM ਮੋਦੀ ਨੇ ਰਜਨੀਕਾਂਤ ਨੂੰ ਦਿੱਤੀ ਵਧਾਈ
NEXT STORY