ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਬੁੱਧਵਾਰ ਨੂੰ ਦਿੱਲੀ ਦੇ ਘੱਟੋ-ਘੱਟ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਪੁਲਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਧਮਕੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ - Dream11 ਹੋਵੇਗਾ ਬੈਨ! ਆਨਲਾਈਨ ਗੇਮਿੰਗ ਦੀ ਦੁਨੀਆ 'ਚ ਹੋਵੇਗਾ ਵੱਡਾ ਬਦਲਾਅ
ਦੱਸ ਦੇਈਏ ਕਿ ਦਿੱਲੀ ਫਾਇਰ ਸਰਵਿਸ ਦੇ ਅਨੁਸਾਰ ਦੋ ਸਕੂਲਾਂ - ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ ਵਿੱਚ ਕ੍ਰਮਵਾਰ ਸਵੇਰੇ 7:40 ਅਤੇ 7:42 ਵਜੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਰਿਪੋਰਟ ਮਿਲੀ। ਪੁਲਸ ਟੀਮਾਂ, ਫਾਇਰਫਾਈਟਰ ਅਤੇ ਬੰਬ ਨਿਰੋਧਕ ਦਸਤੇ ਤੁਰੰਤ ਸਕੂਲ ਪਹੁੰਚ ਗਏ। ਸਕੂਲਾਂ ਨੂੰ ਲਗਾਤਾਰ ਮਿਲ ਰਹੀਆਂ ਬੰਬ ਦੀਆਂ ਧਮਕੀਆਂ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਪ੍ਰਸ਼ਾਸਨ ਅਤੇ ਅਧਿਕਾਰੀ ਇਸ ਸਬੰਧ ਵਿਚ ਚੌਕਸ ਹੋ ਗਏ ਹਨ ਅਤੇ ਉਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪੁਲਸ ਅਤੇ ਬੰਬ ਨਿਰੋਧਕ ਦਸਤੇ ਵੀ ਜਾਂਚ ਲਈ ਸਕੂਲਾਂ ਵਿੱਚ ਪਹੁੰਚ ਗਏ।
ਪੜ੍ਹੋ ਇਹ ਵੀ - Flight ਦੀ ਟਾਇਲਟ 'ਚ ਔਰਤ ਨਾਲ ਕੋ-ਪਾਇਲਟ ਨੇ ਕਰ 'ਤਾ ਅਜਿਹਾ ਕਾਂਡ, ਸੁਣ ਕਹੋਗੇ Oh My God
ਦੱਸ ਦੇਈਏ ਕਿ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਿਰਫ਼ ਦੋ ਦਿਨ ਪਹਿਲਾਂ ਹੀ 18 ਅਗਸਤ ਨੂੰ ਸ਼ਹਿਰ ਦੇ 32 ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ ਝੂਠੀਆਂ ਸਾਬਤ ਹੋਈਆਂ। ਇਸ ਨਾਲ ਬਹੁਤ ਸਾਰੀਆਂ ਮੁਸ਼ਕਲਾਂ ਹੋਈਆਂ ਅਤੇ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਪੈਦਾ ਹੋਈਆਂ। ਸੁਰੱਖਿਆ ਏਜੰਸੀਆਂ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਲਈ ਇਨ੍ਹਾਂ ਈਮੇਲਾਂ ਦੇ ਸਰੋਤ ਦੀ ਜਾਂਚ ਕਰ ਰਹੀਆਂ ਹਨ।
ਪੜ੍ਹੋ ਇਹ ਵੀ - ਹੁਣ ਹਵਾਈ ਅੱਡੇ 'ਤੇ ਖੁੱਲ੍ਹਣਗੇ ਬਾਰ! ਸਿਰਫ਼ ਇਸ ਸ਼ਹਿਰ 'ਚ NO ਐਂਟਰੀ, ਜਾਣੋ ਕਿਉਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Dream11 ਹੋਵੇਗਾ ਬੈਨ! ਆਨਲਾਈਨ ਗੇਮਿੰਗ ਦੀ ਦੁਨੀਆ 'ਚ ਹੋਵੇਗਾ ਵੱਡਾ ਬਦਲਾਅ
NEXT STORY