ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਤੋਂ 10 ਅਗਸਤ ਤੱਕ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰ ਨੇ 5 ਅਗਸਤ (ਮੰਗਲਵਾਰ) ਨੂੰ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਇਹ ਹੁਕਮ ਦੇਹਰਾਦੂਨ, ਹਰਿਦੁਆਰ, ਚੰਪਾਵਤ, ਟਿਹਰੀ, ਪੌੜੀ, ਊਧਮ ਸਿੰਘ ਨਗਰ ਅਤੇ ਨੈਨੀਤਾਲ ਵਰਗੇ ਜ਼ਿਲ੍ਹਿਆਂ ਵਿੱਚ ਲਾਗੂ ਹੋਵੇਗਾ। ਪ੍ਰਯਾਗਰਾਜ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਾਣੀ ਭਰਨ ਦੇ ਮੱਦੇਨਜ਼ਰ, 5 ਅਗਸਤ ਤੋਂ 7 ਅਗਸਤ, 2025 ਤੱਕ ਸਾਰੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੜ੍ਹੋ ਇਹ ਵੀ - 20 ਸਾਲਾ ਮੁੰਡੇ ਨੇ 400 ਨਾਗਰਿਕਾਂ ਨਾਲ ਬਣਾਇਆ ਆਪਣਾ ਦੇਸ਼! ਖੁਦ ਨੂੰ ਰਾਸ਼ਟਰਪਤੀ ਐਲਾਨਿਆ, ਪਾਸਪੋਰਟ ਵੀ ਜਾਰੀ
5, 6, 7 ਅਗਸਤ ਤੱਕ ਬੰਦ ਇਹ ਸਕੂਲ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਪ੍ਰਯਾਗਰਾਜ, ਵਾਰਾਣਸੀ ਸਮੇਤ 17 ਜ਼ਿਲ੍ਹਿਆਂ ਦੇ 402 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਹੁਣ ਤੱਕ ਮੀਂਹ ਕਾਰਨ 343 ਘਰ ਢਹਿ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਹੜ੍ਹ ਨਾਲ ਸਬੰਧਤ ਹਾਦਸਿਆਂ ਵਿੱਚ 16 ਲੋਕਾਂ ਦੀ ਮੌਤ ਹੋ ਗਈ ਹੈ। ਜੌਨਪੁਰ, ਚੰਦੌਲੀ, ਸੁਲਤਾਨਪੁਰ, ਕਾਨਪੁਰ, ਪੀਲੀਭੀਤ ਅਤੇ ਸੋਨਭੱਦਰ ਵਿੱਚ ਸਕੂਲਾਂ ਦੀਆਂ ਛੁੱਟੀਆਂ 5 ਅਗਸਤ ਤੱਕ, ਵਾਰਾਣਸੀ, ਹਮੀਰਪੁਰ ਅਤੇ ਲਖੀਮਪੁਰ ਵਿੱਚ 6 ਅਗਸਤ ਤੱਕ, ਜਦੋਂ ਕਿ ਪ੍ਰਯਾਗਰਾਜ ਅਤੇ ਮਿਰਜ਼ਾਪੁਰ ਵਿੱਚ 7 ਅਗਸਤ ਤੱਕ ਵਧਾ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ - 3000 'ਚ FASTag ਦਾ ਪੂਰੇ ਸਾਲ ਦਾ Pass! ਜਾਣੋ ਕਿਵੇਂ ਕਰਨਾ ਹੈ ਅਪਲਾਈ
ਭਲਕੇ ਬੰਦ ਰਹਿਣਗੇ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਸਕੂਲ
ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਸਕੂਲਾਂ ਨੂੰ 2 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਸਨ ਪਰ ਹੁਣ ਇਹ ਛੁੱਟੀ 6 ਅਗਸਤ ਤੱਕ ਵਧਾ ਦਿੱਤੀ ਗਈ ਹੈ। ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਹ ਛੁੱਟੀ ਸਿਰਫ਼ ਵਿਦਿਆਰਥੀਆਂ ਲਈ ਹੋਵੇਗੀ। ਅਧਿਆਪਕਾਂ ਅਤੇ ਸਟਾਫ਼ ਨੂੰ ਸਕੂਲ ਆਉਣਾ ਪਵੇਗਾ।
ਪੜ੍ਹੋ ਇਹ ਵੀ - ਔਰਤਾਂ ਲਈ ਖ਼ੁਸ਼ਖ਼ਬਰੀ : ਹਰ ਮਹੀਨੇ ਮਿਲਣਗੇ 7000 ਰੁਪਏ, ਜਲਦੀ ਕਰੋ ਅਪਲਾਈ
ਭਾਰੀ ਮੀਂਹ ਕਾਰਨ ਹੜ੍ਹ ਤੇ ਜ਼ਮੀਨ ਖਿਸਕ ਦਾ ਖ਼ਤਰਾ
ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਰਾਜ ਦੇ ਕਈ ਹਿੱਸਿਆਂ ਵਿੱਚ ਔਸਤ ਤੋਂ ਵੱਧ ਬਾਰਿਸ਼ ਹੋ ਸਕਦੀ ਹੈ। ਕੁਝ ਖੇਤਰਾਂ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਬੱਚਿਆਂ ਅਤੇ ਸਕੂਲ ਸਟਾਫ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇੱਕ ਦਿਨ ਲਈ ਵਿਦਿਅਕ ਸੰਸਥਾਵਾਂ ਬੰਦ ਕਰਨ ਦਾ ਫ਼ੈਸਲਾ ਲਿਆ ਹੈ।
ਸਕੂਲਾਂ ਅਤੇ ਮਾਪਿਆਂ ਲਈ ਮਹੱਤਵਪੂਰਨ ਹਦਾਇਤਾਂ
ਪ੍ਰਸ਼ਾਸਨ ਨੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਸਟਾਫ਼ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ। ਨਾਲ ਹੀ, ਮਾਪਿਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਘਰ ਵਿੱਚ ਸੁਰੱਖਿਅਤ ਰੱਖਣ ਅਤੇ ਮੌਸਮ ਦੀ ਤਾਜ਼ਾ ਜਾਣਕਾਰੀ 'ਤੇ ਨਜ਼ਰ ਰੱਖਣ।
ਪੜ੍ਹੋ ਇਹ ਵੀ - ਜੇਕਰ ਤੁਸੀਂ ਵੀ ਆਪਣੇ ਫ਼ੋਨ 'ਚ ਡਾਊਨਲੋਡ ਕੀਤੀ ਇਹ ਐਪ ਤਾਂ ਸਾਵਧਾਨ! ਲੱਗ ਸਕਦਾ ਹੈ ਵੱਡਾ ਝਟਕਾ
ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ
ਊਧਮ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਿਤਿਨ ਭਦੌਰੀਆ ਨੇ ਕਿਹਾ ਕਿ ਮੌਸਮ ਵਿਭਾਗ ਦੀ ਚੇਤਾਵਨੀ ਦੇ ਆਧਾਰ 'ਤੇ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਤਹਿਸੀਲ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਫ਼ਤ ਪ੍ਰਬੰਧਨ ਐਕਟ 2005 ਦੇ ਤਹਿਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਅਤੇ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੇਹਰਾਦੂਨ, ਟਿਹਰੀ ਅਤੇ ਨੈਨੀਤਾਲ ਵਰਗੇ ਹੋਰ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਨੇ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਹੈ।
ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵੱਡੀ ਖ਼ਬਰ : ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ
NEXT STORY